ਭਗਵੰਤ ਮਾਨ ‘ਤੇ ਤੱਤੇ ਹੋਏ ਅਕਾਲੀ ਲੀਡਰ

Patiala News : ਅੱਜ ਪਟਿਆਲਾ ਦੀ ਕੇਂਦਰੀ ਜੇਲ੍ਹ ਦੇ ਬਾਹਰ ਉਦੋਂ ਅਕਾਲੀ ਲੀਡਰ ਮਾਨ ਸਰਕਾਰ ਤੇ ਤੱਤੇ ਹੋ ਗਏ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਤੇ ਵਿਰਸਾ ਸਿੰਘ ਵਲਟੋਹਾ ਨੂੰ ਅੱਜ ਪਟਿਆਲਾ ਜੇਲ੍ਹ ਵਿੱਚ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਅਕਾਲੀ ਦਲ ਦੇ ਲੀਡਰ ਰਾਜੋਆਣਾ ਨੂੰ 5 ਦਸੰਬਰ ਤੋਂ ਭੁੱਖ ਹੜਤਾਲ ਨਾ ਕਰਨ ਦੀ ਅਪੀਲ ਕਰਨ ਆਏ ਸੀ।

Bhai Balwant Singh Rajoana ਦੀ ਭੁੱਖ ਹੜਤਾਲ ! ਫਸਿਆ ਭਗਵੰਤ ਮਾਨ ! Puadh TV Punjabv

ਦੱਸ ਦੇਈਏ ਕਿ ਪੰਜਾਬ ਦੇ ਏਡੀਜੀਪੀ ਜੇਲ੍ਹਾਂ ਤੋਂ ਇਜਾਜ਼ਤ ਲੈ ਕੇ ਅੱਜ ਇੱਥੇ ਜੇਲ੍ਹੇ ਪੁੱਜੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਤੇ ਵਿਰਸਾ ਸਿੰਘ ਵਲਟੋਹਾ ਨੂੰ ਜੇਲ੍ਹ ਪ੍ਰਸ਼ਾਸਨ ਨੇ ਬਲਵੰਤ ਸਿੰਘ ਰਾਜੋਆਣਾ ਨੂੰ ਮਿਲਣ ਨਾ ਦਿੱਤਾ। ਇਸ ਦੀ ਜ਼ੋਰਦਾਰ ਨਿੰਦਾ ਕਰਦਿਆਂ ਬਿਕਰਮ ਮਜੀਠੀਆ ਨੇ ਆਖਿਆ ਕਿ ਜੇ ਭਾਈ ਰਾਜੋਆਣਾ ਨੇ ਭਲਕੇ 5 ਦਸੰਬਰ ਨੂੰ ਭੁੱਖ ਹੜਤਾਲ ਰੱਖੀ ਤੇ ਉਨ੍ਹਾਂ ਦੀ ਹਾਲਤ ਵਿਗੜਦੀ ਹੈ ਤਾਂ ਇਸ ਲਈ ਪੰਜਾਬ ਸਰਕਾਰ ਜ਼ਿੰਮੇਵਾਰ ਹੋਵੇਗੀ।ਨਾਲ ਹੀ ਉਨ੍ਹਾਂ ਨੇ ਕਿਹਾ ਕਿ ਲਾਰੈਂਸ ਬਿਸ਼ਨੋਈ ਵਰਗੇ ਗੈਂਗਸਟਰ ਦੀ ਤਾਂ ਇਸ ਸਰਕਾਰ ਦੌਰਾਨ ਜੇਲ੍ਹ ਵਿੱਚੋਂ ਇੰਟਰਵਿਊ ਹੁੰਦੀ ਹੈ ਪਰ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਦੀ ਆਗਿਆ ਵੀ ਨਹੀਂ ਦਿੱਤੀ ਗਈ।

ਭਗਵੰਤ ਮਾਨ ‘ਤੇ ਤੱਤੇ ਹੋਏ ਅਕਾਲੀ ਲੀਡਰ

ਇੱਥੇ ਹੀ ਵੀ ਦੱਸਣਾ ਜ਼ਰੂਰੀ ਹੈ ਕਿ ਸਾਲ 2012 ਵਿੱਚ ਜਦੋਂ ਰਾਜੋਆਣਾ ਨੂੰ ਫਾਂਸੀ ਦੇਣ ਲਈ ਤਾਰੀਖ ਮਿਥੀ ਗਈ ਸੀ ਤਾਂ ਸ਼੍ਰੋਮਣੀ ਕਮੇਟੀ ਵੱਲੋਂ ਦਾਇਰ ਕੀਤੀ ਗਈ ਰਹਿਮ ਦੀ ਅਪੀਲ ਦੇ ਆਧਾਰ ‘ਤੇ ਹੀ ਰਾਸ਼ਟਰਪਤੀ ਵੱਲੋਂ ਰੋਕ ਲਾਈ ਗਈ ਸੀ ਪਰ ਇਹ ਪਟੀਸ਼ਨ 12 ਸਾਲਾਂ ਤੋਂ ਲਟਕੀ ਹੋਣ ਤੋਂ ਖ਼ਫਾ ਰਾਜੋਆਣਾ ਨੇ ਪਿਛਲੇ ਦਿਨੀਂ ਅਕਾਲ ਤਖ਼ਤ ਨੂੰ ਬੇਨਤੀ ਕੀਤੀ ਸੀ ਕਿ ਉਹ ਹੁਕਮ ਜਾਰੀ ਕਰਕੇ ਸ਼੍ਰੋਮਣੀ ਕਮੇਟੀ ਤੋਂ ਉਸ ਦੀ ਇਹ ਪਟੀਸ਼ਨ ਵਾਪਸ ਕਰਵਾਉਣ। ਅਜਿਹਾ ਨਾ ਹੋਣ ਦੀ ਸੂਰਤ ਵਿੱਚ ਉਹ ਪੰਜ ਦਸੰਬਰ ਤੋਂ ਭੁੱਖ ਹੜਤਾਲ ਸ਼ੁਰੂ ਕਰ ਦੇਣਗੇ।

See also  ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਮਿਲੀ ਅਗਾਊਂ ਜ਼ਮਾਨਤ

ਕੁਝ ਦਿਨ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੀ ਰਾਜੋਆਣਾ ਨਾਲ ਮੁਲਾਕਾਤ ਕੀਤੀ ਸੀ ਪਰ ਰਾਜੋਆਣਾ ਪੰਜ ਦਸੰਬਰ ਤੋਂ ਭੁੱਖ ਹੜਤਾਲਾਂ ਰੱਖਣ ਲਈ ਬਜਿੱਦ ਹੈ। ਅੱਜ ਬਿਕਰਮ ਮਜੀਠੀਆ ਅਤੇ ਵਿਰਸਾ ਸਿੰਘ ਵਲਟੋਹਾ ਉਸ ਨੂੰ ਮਿਲਣ ਲਈ ਪੁੱਜੇ ਤਾਂ ਜੋ ਭੁੱਖ ਹੜਤਾਲ ਰੋਕੀ ਜਾ ਸਕੇ।