ਮੁੱਖ ਮੰਤਰੀ ਨੇ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਘਰ ਜਾ ਕੇ ਪਰਿਵਾਰ ਨਾਲ ਦੁੱਖ ਵੰਡਾਇਆ, ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਫੌਜ ਨੇ ਅੰਮ੍ਰਿਤਪਾਲ ਸਿੰਘ ਨੂੰ ‘ਗਾਰਡ ਆਫ ਆਨਰ’ ਨਾ ਦੇ ਕੇ ਪਹਿਲੇ ਸ਼ਹੀਦ ਅਗਨੀਵੀਰ ਦੇ ਦੇਸ਼ ਪ੍ਰਤੀ ਯੋਗਦਾਨ ਦਾ ਅਪਮਾਨ ਕੀਤਾ

ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ਨੂੰ ਖੁਦਕੁਸ਼ੀ ਦੱਸਣਾ ਜ਼ਖਮਾਂ ਉਤੇ ਲੂਣ ਛਿੜਕਣ ਦੇ ਬਰਾਬਰ

ਮਾਮਲਾ ਕੇਂਦਰ ਸਰਕਾਰ ਕੋਲ ਉਠਾਵਾਂਗਾ-ਮੁੱਖ ਮੰਤਰੀ

ਕੋਟਲੀ ਕਲਾਂ (ਮਾਨਸਾ), 16 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜੰਮੂ ਕਸ਼ਮੀਰ ਵਿੱਚ ਦੇਸ਼ ਦੀ ਸੇਵਾ ਨਿਭਾਉਂਦਿਆਂ ਸਹੀਦੀ ਪ੍ਰਾਪਤ ਕਰਨ ਵਾਲੇ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨੂੰ ਸਨਮਾਨ ਰਾਸ਼ੀ ਵਜੋਂ ਇਕ ਕਰੋੜ ਰੁਪਏ ਦੇ ਚੈੱਕ ਸੌਂਪਿਆ। ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਦੇਸ਼ ਪ੍ਰਤੀ ਯੋਗਦਾਨ ਦੇ ਸਤਿਕਾਰ ਵਿੱਚ ਸੂਬਾ ਸਰਕਾਰ ਉਨ੍ਹਾਂ ਨੂੰ ਸ਼ਹੀਦ ਦਾ ਦਰਜਾ ਦੇਵੇਗੀ। ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿਖੇ ਸਹੀਦ ਦੇ ਜੱਦੀ ਘਰ ਦਾ ਦੌਰਾ ਕਰਨ ਉਪਰੰਤ ਮੁੱਖ ਮੰਤਰੀ ਨੇ ਕਿਹਾ ਕਿ ਇਸ ਬਹਾਦਰ ਸੈਨਿਕ ਨੇ ਦੇਸ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਆਪਣਾ ਫਰਜ ਨਿਭਾਉਂਦੇ ਹੋਏ ਸਹਾਦਤ ਪ੍ਰਾਪਤ ਕੀਤੀ ਹੈ ਅਤੇ ਉਸ ਵੱਲੋਂ ਪਾਏ ਗਏ ਵੱਡਮੁੱਲੇ ਯੋਗਦਾਨ ਦੇ ਸਨਮਾਨ ਵਜੋਂ ਸੂਬਾ ਸਰਕਾਰ ਦਾ ਇਹ ਨਿਮਾਣਾ ਜਿਹਾ ਉਪਰਾਲਾ ਹੈ।

ਨੌਜਵਾਨ ਪਰਾਲੀ ਤੋਂ ਛਾਪ ਰਿਹਾ ਲੱਖਾਂ ਨੋਟ, ਹੁਣ ਮੁੱਛਾਂ ਨੂੰ ਰੱਖਦਾ ਖੜੀ ਕਰਕੇ ! Puadh TV Punjab

ਮੁੱਖ ਮੰਤਰੀ ਨੇ ਦੇਸ਼ ਦੇ ਪਹਿਲੇ ਸ਼ਹੀਦ ਅਗਨੀਵੀਰ ਅੰਮ੍ਰਿਤਪਾਲ ਸਿੰਘ ਦੇ ਮਾਪਿਆਂ ਨੂੰ ਮਿਲ ਕੇ ਸ਼ਹੀਦ ਸੈਨਿਕ ਨੂੰ ਸ਼ਰਧਾਂਜਲੀ ਭੇਟ ਕੀਤੀ ਹੈ ਜਿਸ ਨੇ 19 ਵਰਿ੍ਹਆਂ ਦੀ ਉਮਰ ਵਿੱਚ ਦੇਸ਼ ਦੀ ਖਾਤਰ ਸ਼ਹਾਦਤ ਦਿੱਤੀ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਸਰਕਾਰ ਪਰਿਵਾਰ ਦੇ ਨਾਲ ਖੜ੍ਹੀ ਹੈ ਕਿਉਂਕਿ ਇਹ ਦੇਸ ਅਤੇ ਖਾਸ ਕਰਕੇ ਸ਼ਹੀਦ ਦੇ ਪਰਿਵਾਰ ਲਈ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਨ੍ਹਾਂ ਕਿਹਾ ਕਿ ਪਿੰਡ ਵਿੱਚ ਸ਼ਹੀਦ ਦੇ ਨਾਮ ਉਤੇ ਬੁੱਤ ਵੀ ਸਥਾਪਤ ਕੀਤਾ ਜਾਵੇਗਾ। ਸ਼ਹੀਦ ਅੰਮ੍ਰਿਤਪਾਲ ਸਿੰਘ ਨੂੰ ਫੌਜ ਵੱਲੋਂ ‘ਗਾਰਡ ਆਫ ਆਨਰ’ ਨਾ ਦੇਣ ਉਤੇ ਸਖਤ ਇਤਰਾਜ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭੇਦਭਾਵ ਵਾਲੇ ਇਸ ਮਾੜੇ ਵਰਤਾਰੇ ਨਾਲ ਫੌਜੀ ਜਵਾਨਾਂ ਦੇ ਮਨੋਬਲ ਨੂੰ ਸੱਟ ਵੱਜੇਗੀ। ਉਨ੍ਹਾਂ ਕਿਹਾ ਕਿ ਸ਼ਹੀਦ ਜਵਾਨ ਅਗਨੀਵੀਰ ਹੋਣ ਕਰਕੇ ਫੌਜ ਦਾ ਉਸ ਪ੍ਰਤੀ ਇਹ ਵਤੀਰਾ ਬਹੁਤ ਦੁਖਦਾਇਕ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੇ ਮਾਪਿਆਂ ਨੇ ਆਪਣਾ ਬੇਟਾ ਦੇਸ਼ ਦੀ ਸੇਵਾ ਕਰਨ ਲਈ ਭੇਜਿਆ ਸੀ ਅਤੇ ਡਿਊਟੀ ਨਿਭਾਉਂਦਿਆਂ ਉਸ ਦੀ ਮੌਤ ਨੂੰ ਸ਼ਹੀਦ ਨਾ ਮੰਨਣਾ ਬਹੁਤ ਮੰਦਭਾਗੀ ਗੱਲ ਹੈ ਜਿਸ ਨਾਲ ਗਲਤ ਮਿਸਾਲ ਪੈਦਾ ਹੋਵੇਗੀ।

See also  ਪੰਜਾਬ ਵਿਧਾਨ ਸਭਾ ਸਪੀਕਰ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ

ਇਸ ਪੁਆੜੇ ਦੀ ਜੜ੍ਹ ਨੂੰ ਕਪੂਰੀ ਪਿੰਡ ‘ਚ ਹੀ ਡੀਬੇਟ ਕਰਵਾਕੇ ਕੀਤਾ ਜਾਵੇ ਖਤਮ ! SYL | Puadh TV Punjab

ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਦੇਖਿਆ ਗਿਆ ਹੈ ਕਿ ਸ਼ਹੀਦ ਸੈਨਿਕ ਦੀ ਦੇਹ ਨੂੰ ਪ੍ਰਾਈਵੇਟ ਐਂਬੂਲੈਂਸ ਵਿੱਚ ਲਿਆਉਣਾ ਪਿਆ ਹੋਵੇ ਜੋ ਸਰਾਸਰ ਸ਼ਹੀਦ ਦਾ ਅਪਮਾਨ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਦਾ 60 ਫੀਸਦੀ ਬਜਟ ਰੱਖਿਆ ਦੇ ਖੇਤਰ ਲਈ ਹੁੰਦਾ ਹੈ ਪਰ ਫੌਜ ਵੱਲੋਂ ਸ਼ਹੀਦ ਅੰਮ੍ਰਿਤਪਾਲ ਸਿੰਘ ਦੀ ਦੇਹ ਲਿਜਾਣ ਲਈ ਐਂਬੂਲੈਂਸ ਤੱਕ ਵੀ ਮੁਹੱਈਆ ਨਹੀਂ ਕਰਵਾਈ ਗਈ। ਉਨ੍ਹਾਂ ਕਿਹਾ ਕਿ ਅੰਮ੍ਰਿਤਪਾਲ ਦੀ ਸ਼ਹਾਦਤ ਨੂੰ ਖੁਦਕੁਸ਼ੀ ਕਰਾਰ ਦੇਣਾ ਹੋਰ ਵੀ ਦੁੱਖ ਦੀ ਗੱਲ ਹੈ। ਉਨ੍ਹਾਂ ਨੇ ਫੌਜ ਦੇ ਬਿਆਨ ਨੂੰ ਜ਼ਖਮਾਂ ਉਤੇ ਲੂਣ ਛਿੜਕਣ ਵਾਲਾ  ਦੱਸਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਦੇਸ਼ ਲਈ ਮਰ-ਮਿਟਣ ਦਾ ਜਜ਼ਬਾ ਲੈ ਕੇ ਡਿਊਟੀ ਉਤੇ ਜਾਣ ਵਾਲਾ ਬਹਾਦਰ ਫੌਜੀ ਕਦੇ ਵੀ ਖੁਦਕੁਸ਼ੀ ਨਹੀਂ ਕਰ ਸਕਦਾ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਸ਼ਹੀਦਾਂ ਨਾਲ ਅਜਿਹਾ ਸਲੂਕ ਕੀਤਾ ਜਾਣਾ ਲੱਗਾ ਤਾਂ ਫੇਰ ਮਾਪੇ ਆਪਣੇ ਬੱਚਿਆਂ ਨੂੰ ਫੌਜ ਵਿੱਚ ਭੇਜਣ ਤੋਂ ਗੁਰੇਜ਼ ਕਰਨ ਲੱਗ ਪੈਣਗੇ।

ਚਲਦੇ ਭਾਸ਼ਣ ‘ਚ ਬਹਿਸ ਪਏ ਸੀ ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ! Puadh TV Punjab

ਅਗਨੀਵੀਰ ਯੋਜਨਾ ਦੀ ਸਖਤ ਮੁਖਾਲਫਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਯੋਜਨਾ ਸਰਾਸਰ ਬਹਾਦਰ ਫੌਜੀ ਜਵਾਨਾਂ ਦੇ ਯੋਗਦਾਨ ਨੂੰ ਅਪਮਾਨਿਤ ਕਰਨ ਵਾਲੀ ਹੈ ਅਤੇ ਕੇਂਦਰ ਸਰਕਾਰ ਨੂੰ ਇਸ ਯੋਜਨਾ ਉਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਗਨੀਵੀਰ ਯੋਜਨਾ ਹੇਠ ਭਰਤੀ ਕੀਤੇ ਫੌਜੀ ਸੈਨਿਕਾਂ ਨੂੰ ਰੈਗੂਲਰ ਫੌਜ ਵਿੱਚ ਸ਼ਾਮਲ ਕੀਤਾ ਜਾਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਦੇਸ ਦੇ ਸਹੀਦਾਂ ਪ੍ਰਤੀ ਕੇਂਦਰ ਭਾਵੇਂ ਕੋਈ ਵੀ ਨੀਤੀ ਅਪਣਾਵੇ ਪਰ ਸਾਡੀ ਸਰਕਾਰ ਪੰਜਾਬ ਦੇ ਅਜਿਹੇ ਸੂਰਬੀਰ ਪੁੱਤਰਾਂ ਦੇ ਪਰਿਵਾਰਾਂ ਦਾ ਸਨਮਾਨ ਕਰਨ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਦੇਸ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ ਨੂੰ ਬਰਕਰਾਰ ਰੱਖਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਇਸ ਸਹੀਦ ਦੇ ਪਰਿਵਾਰ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਲਈ ਕੇਂਦਰ ਸਰਕਾਰ ਦੀ ਸਖਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਇਹ ਪੂਰੀ ਤਰ੍ਹਾਂ ਗੈਰ-ਵਾਜਬ ਹੈ ਅਤੇ ਇਸ ਪੰਜਾਬ ਦੇ ਪੁੱਤਰ ਦੀ ਸਹਾਦਤ ਦਾ ਨਿਰਾਦਰ ਕਰਨਾ ਅਤਿ ਨਿੰਦਣਯੋਗ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਲਦੀ ਹੀ ਇਸ ਮੁੱਦੇ ਨੂੰ ਭਾਰਤ ਸਰਕਾਰ ਕੋਲ ਉਠਾਉਣਗੇ।

See also  Breaking News : ਫਸਿਆ ਅਰਵਿੰਦ ਕੇਜਰੀਵਾਲ, ED ਨੇ ਕੀਤਾ ਨੋਟਿਸ ਜਾਰੀ ! ਸੱਦ ਲਿਆ ਦਫ਼ਤਰ !