ਮਜੀਠੀਆ ਨੇ ਰਾਜਪਾਲ ਨੂੰ ਚਿੱਠੀ ਲਿਖ ਚਾਂਸਲਰ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਬੋਰਡ ਆਫ ਮੈਨੇਜਮੈਂਟ ਦੇ ਮੁਖੀ ਵਜੋਂ ਦਰੁੱਸਤੀ ਭਰੇ ਕਦਮ ਚੁੱਕਣ ਦੀ ਕੀਤੀ ਅਪੀਲ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਿਆਸੀ ਬਹਿਸ ਵਾਸਤੇ ਦੁਰਵਰਤੋਂ ਕਰੋ, ਵਾਈਸ ਚਾਂਸਲਰ ਦੀ ਜਵਾਬ ਤਲਬੀ ਕਰੋ ਤੇ ਡੀਨ ਸਟੂਡੈਂਟਯ ਵੈਲਫੇਅਰ ਡਾ. ਨਿਰਮਲ ਜੋੜਾ ਵੱਲੋਂ ਮੰਚ ਸੰਚਾਲਨ ਕਰਨ ’ਤੇ ਉਹਨਾਂ ਨੂੰ ਬਰਖ਼ਾਸਤ ਕਰੋ: ਬਿਕਰਮ ਸਿੰਘ ਮਜੀਠੀਆ ਨੇ ਰਾਜਪਾਲ ਨੂੰ ਕੀਤੀ ਅਪੀਲ

ਦੱਸਿਆ ਕਿ 61 ਸਾਲਾਂ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਇਤਿਹਾਸ ਵਿਚ ਪਹਿਲੀ ਵਾਰ ਇਸਦੀ ਦੁਰਵਰਤੋਂ ਸਿਆਸੀ ਬਹਿਸ ਲਈ ਕੀਤੀ ਗਈ

ਚੰਡੀਗੜ੍ਹ, 3 ਨਵੰਬਰ: ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀ ਦੁਰਵਰਤੋਂ ਸਿਆਸੀ ਮੰਤਵਾਂ ਵਾਸਤੇ ਕਰਨ ’ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਨਿਖੇਧੀ ਕਰਨ, ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਵਾਲ ਤੋਂ ਜਵਾਬ ਤਲਬੀ ਕੀਤੀ ਜਾਵੇ ਅਤੇ ਡੀਨ ਸਟੂਡੈਂਟਸ ਵੈਲਫੇਅਰ ਡਾ. ਨਿਰਮਲ ਜੋੜਾ ਵੱਲੋਂ ਪ੍ਰੋਗਰਾਮ ਦੌਰਾਨ ਮੰਚ ਸੰਚਾਲਨ ਕਰਨ ’ਤੇ ਉਹਨਾਂ ਨੂੰ ਬਰਖ਼ਾਸਤ ਕੀਤਾ ਜਾਵੇ। ਰਾਜਪਾਲ ਨੂੰ ਲਿਖੇ ਇਕ ਪੱਤਰ ਵਿਚ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਸੰਸਦ ਦੇ ਐਕਟ ਮੁਤਾਬਕ ਇਕ ਖੁਦਖ਼ਤਿਆਰ ਯੂਨੀਵਰਸਿਟੀ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਰਾਜਪਾਲ ਇਸਦੇ ਚਾਂਸਲਰ ਦ ਨਾਲ ਨਾਲ ਬੋਰਡ ਆਫ ਮੈਨੇਜਮੈਂਟ ਦੇ ਮੁਖੀ ਹਨ, ਨੂੰ ਤੁਰੰਤ ਦਰੁੱਸਤੀ ਭਰੇ ਕਦਮ ਚੁੱਕਣੇ ਚਾਹੀਦੇ ਹਨ ਤੇ ਪੰਜਾਬੀ ਨੂੰ ਭਰੋਸਾ ਦੁਆਉਣਾ ਚਾਹੀਦਾ ਹੈ ਕਿ ਇਸ ਪਵਿੱਤਰ ਯੂਨੀਵਰਸਿਟੀ ਦੀ ਵਰਤੋਂ ਸਿਰਫ ਖੇਤੀਬਾੜੀ ਖੇਤਰ ਵਿਚ ਅਕਾਦਮਿਕ ਖੋਜ ਵਾਸਤੇ ਹੋਵੇਗੀ ਅਤੇ ਇਸਦੇ ਅੰਦਰੂਨੀ ਮਾਮਲਿਆਂ ਵਿਚ ਸਿਆਸੀ ਦਖਲ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਲਓ! ਲੱਖਾ ਸਿਧਾਣਾ ਨੇ ਕੱਢੇ ਵੱਟ, ਰਾਜਾ ਵੜਿੰਗ ਦੀ ਬਣਾਈ ਰੇਲ, ਜਥੇਦਾਰ ਨਾਲੋਂ ਪਹਿਲਾਂ ਹੀ ਪਾਇਆ ਘੇਰਾ | HM TV PUNJAB

ਉਹਨਾਂ ਕਿਹਾ ਕਿ ਇਸ ਲਈ ਪੀ ਏ ਯੂ ਕੈਂਪਸ ਨੁੰ ਸਿਆਸੀ ਮੰਤਵਾਂ ਵਾਸਤੇ ਵਰਤਣ ਲਈ ਮੁੱਖ ਮੰਤਰੀ ਦੀ ਨਿਖੇਧੀ ਹੋਣੀ ਚਾਹੀਦੀ ਹੈ ਤੇ ਉਹਨਾਂ ਨੂੰ ਸਲਾਹ ਦੇਣੀ ਚਾਹੀਦੀ ਹੈ ਕਿ ਭਵਿੱਖ ਵਿਚ ਉਹ ਅਜਿਹਾ ਨਾ ਕਰਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਵੀ ਸਲਾਹ ਦੇਣੀ ਚਾਹੀਦੀ ਹੈ ਕਿ ਉਹ ਸਰਕਾਰੀ ਫੰਡਾਂ ਦੀ ਦੁਰਵਰਤੋਂ ਨਾ ਕਰਨ ਕਿਉਂਕਿ ਇਸ ਇਕੱਠੇ ਪ੍ਰੋਗਰਾਮ ’ਤੇ 30 ਕਰੋੜ ਰੁਪਏ ਬਰਬਾਦ ਕਰ ਦਿੱਤੇ ਗਏ। ਉਹਨਾਂ ਕਿਹਾ ਕਿ ਪੀ ਏ ਯੂ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਦੀ ਜਵਾਬ ਤਲਬੀ ਕੀਤੀ ਜਾਦੀ ਚਾਹੀਦੀ ਹੈ ਤੇ ਉਹਨਾਂ ਨੂੰ ਪ੍ਰੋਗਰਾਮ ਦੀ ਆਗਿਆ ਦੇਣ ਵਾਸਤੇ ਝਾੜ ਪਾਉਣੀ ਚਾਹੀਦੀ ਹੈ। ਡੀਨ ਸਟੂਡੈਂਟ ਵੈਲਫੇਅਰ ਡਾ. ਨਿਰਮਲ ਜੋੜਾ ਨੂੰ ਯੂਨੀਵਰਸਿਟੀ ਦੇ ਨਿਯਮਾਂ ਦੀ ਉਲੰਘਣਾ ਲਈ ਤੁਰੰਤ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ। ਸਰਦਾਰ ਮਜੀਠੀਆ ਨੇ ਕਿਹਾ ਕਿ ਸਪਸ਼ਟ ਹੈ ਕਿ ਯੂਨੀਵਰਸਿਟੀ ਅਧਿਕਾਰੀਆਂ ਨੇ ਆਮ ਆਦਮੀ ਪਾਰਟੀ ਨੂੰ ਯੂਨੀਵਰਸਿਟੀ ਦਾ ਆਡੀਟੋਰੀਅਮ ਇਕ ਸਿਆਸੀ ਪ੍ਰੋਗਰਾਮ ਵਾਸਤੇ ਵਰਤਣ ਦੀ ਆਗਿਆ ਦੇ ਕੇ ਗਲਤ ਪਿਰਤ ਪਾਈ ਹੈ।ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਸਤਬੀਰ ਸਿੰਘ ਗੋਸਲ ਨੇ ਯੂਨੀਵਰਸਿਟੀ ਵਿਚ ਇਸ ਸਿਆਸੀ ਪ੍ਰੋਗਰਾਮ ਵਾਸਤੇ ਪ੍ਰਵਾਨਗੀ ਦੇ ਕੇ ਨਿਯਮਾਂ ਦੀ ਉਲੰਘਣਾ ਕੀਤੀ ਹੈ।

See also  ‘ਆਪ’ ਪੰਜਾਬ ਨੇ ਐਲਾਨੇ 8 ਉਮੀਦਵਾਰ, 5 ਮੰਤਰੀਆਂ ਨੂੰ ਦਿੱਤੀਆਂ ਟਿਕਟਾਂ

Excise policy case : ਫਸਿਆ Arvind Kejriwal ! ED ਦਾ ਵੱਡਾ ਐਕਸ਼ਨ! ਹੋਵੇਗੀ ਗ੍ਰਿਫ਼ਤਾਰੀ? HM TV PUNJAB

ਵਾਈਸ ਚਾਂਸਲਰ ਪਿਛਲੇ ਮਹੀਨੇ ਤੋਂ ਹੀ ਜਾਣਦੇ ਸਨ ਕਿ ਇਸ ਕੈ਼ਪ ਵਿਚ ਸਿਆਸੀ ਬਹਿਸ ਹੋਣ ਵਾਲੀ ਹੈ ਕਿਉਂਕਿ ਮੁੱਖ ਮੰਤਰੀ ਨੇ ਇਸ ਮਾਮਲੇ ਵਿਚ ਆਪ ਬਿਆਨ ਦਿੱਤਾ ਸੀ। ਵਾਈਸ ਚਾਂਸਲਰ ਇਹ ਵੀ ਜਾਣਦੇ ਸਨ ਕਿ ਬਹਿਸ ਪੂਰੀ ਤਰ੍ਹਾਂ ਸਿਆਸੀ ਹੋਵੇਗੀ ਅਤੇ ਵਿਰੋਧੀ ਧਿਰ ਇਸ ਵਿਚ ਸ਼ਾਮਲ ਨਹੀਂ ਹੋਵੇਗੀ ਕਿਉਂਕਿ ਸਤਲੁਜ ਯਮੁਨਾ ਲਿੰਕ ਨਹਿਰ ਜਾਂ ਸੂਬੇ ਨੂੰ ਦਰਪੇਸ਼ ਹੋਰ ਮੁੱਦਿਆਂ ’ਤੇ ਚਰਚਾ ਵਾਸਤੇ ਕੋਈ ਰੂਪ ਰੇਖਾ ਤੈਅ ਨਹੀਂ ਕੀਤੀ ਗਈ। ਡਾ. ਸਤਬੀਰ ਗੋਸਲ ਇਹ ਵੀ ਜਾਣਦੇ ਸਨ ਕਿ ਵਿਰੋਧੀ ਧਿਰ ਬਹਿਸ ਵਿਚ ਸ਼ਾਮਲ ਨਹੀਂ ਹੋਵੇਗੀ ਤਾਂ ਇਹ ਬਹਿਸ ਸਿਰਫ ਆਪ ਦੇ ਪ੍ਰੋਪੇਗੰਡਾ ਦਾ ਪ੍ਰੋਗਰਾਮ ਬਣ ਕੇ ਰਹਿ ਜਾਵੇਗੀ। ਫਿਰ ਵੀ ਉਹਨਾਂ ਨੇ ਇਸ ਵਾਸਤੇ ਪ੍ਰਵਾਨਗੀ ਵਾਪਸ ਨਹੀਂ ਲਈ ਤੇ ਉਲਟਾ ਪ੍ਰੋਗਰਾਮ ਦੌਰਾਨ ਸਟੇਜ ’ਤੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਅਕਾਲੀ ਆਗੂ ਨੇ ਇਹ ਵੀ ਜ਼ੋਰ ਦੇ ਕੇ ਕਿਹਾ ਕਿ ਪੀ ਏ ਯੂ ਅਧਿਕਾਰੀਆਂ ਨੇ ਨਾ ਸਿਰਫ ਆਪ ਦੇ ਪ੍ਰੋਗਰਾਮ ਲਈ ਪ੍ਰਵਾਨਗੀ ਦਿੱਤੀ ਬਲਕਿ ਡੀਨ ਸਟੂਡੈਂਟ ਵੈਲਫੇਅਰ ਡਾ. ਨਿਰਮਲ ਜੋੜਾ ਨੂੰ ਮੰਚ ਸੰਚਾਲਨ ਦੀ ਪ੍ਰਵਾਨਗੀ ਵੀ ਦਿੱਤੀ। ਉਹਨਾਂ ਕਿਹਾ ਕਿ ਯੂਨੀਵਰਸਿਟੀ ਦੇ ਕਿਸੇ ਅਧਿਕਾਰੀ ਨੂੰ ਇਸ ਪ੍ਰੋਗਰਾਮ ਲਈ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਦੇਣੀ ਯੂਨੀਵਰਸਿਟੀ ਦੇ ਨਿਯਮਾਂ ਦੀ ਉਲੰਘਣਾ ਹੈ। ਉਹਨਾਂ ਕਿਹਾ ਕਿ ਡਾ. ਜੋੜਾ ਦੀ ਮੁੱਖ ਮੰਤਰੀ ਨਾਲ ਨੇੜਤਾ ਜੱਗ ਜ਼ਾਹਰ ਹੈ ਕਿਉਂਕਿ ਦੋਵਾਂ ਨੇ ਬੀਤੇ ਸਮੇਂ ਵਿਚ ਇਕੱਠਿਆਂ ਪ੍ਰੋਗਰਾਮ ਕੀਤੇ ਹਨ।

ਜੇ ਦਮ ਹੈ ਭਗਵੰਤ ਸਿਆਂ, ਲੱਤਾਂ ਭਾਰ ਝੱਲਦੀਆਂ ਤਾਂ 1 ਨਵੰਬਰ ਨੂੰ ਆ ? ਮਜੀਠੀਆ ਦਾ ਮਾਨ ਨੂੰ ਚੈਲੰਜ ! HM TV PUNJAB

ਸਰਦਾਰ ਮਜੀਠੀਆ ਨੇ ਕਿਹਾ ਕਿ ਯੂਨੀਵਰਸਿਟੀ ਦੇ ਇਤਿਹਾਸ ਵਿਚ 61 ਸਾਲਾਂ ਵਿਚ ਇਹ ਪਹਿਲੀ ਵਾਰ ਹੋਇਆ ਹੈ ਕਿ ਪੀ ਏ ਯੂ ਦੀ ਦੁਰਵਰਤੋਂ ਸਿਆਸੀ ਬਹਿਸ ਵਾਸਤੇ ਕੀਤੀ ਗਈ ਹੈ। ਉਹਨਾਂ ਕਿਹਾ ਕਿ ਯੂਨੀਵਰਸਿਟੀ ਨੇ ਕਦੇ ਵੀ ਆਪਣੇ ਕੈਂਪਸ ’ਤੇ ਸਿਆਸੀ ਪ੍ਰੋਗਰਾਮ ਕਰਨ ਦੀ ਆਗਿਆ ਨਹੀਂ ਦਿੱਤੀ। ਕਈ ਸਾਬਕਾ ਵਾਈਸ ਚਾਂਸਲਰਾਂ ਨੇ ਆਪ ਦੱਸਿਆ ਹੈ ਕਿ ਉਹਨਾਂ ਨੇ ਸਾਬਕਾ ਮੁੱਖ ਮੰਤਰੀ ਦੇ ਨਾਲ-ਨਾਲ ਪ੍ਰਧਾਨ ਮੰਤਰੀ ਨੂੰ ਵੀ ਸਿਆਸੀ ਪ੍ਰੋਗਰਾਮਾਂ ਦੀ ਆਗਿਆ ਦੇਣ ਲਈ ਨਾਂਹ ਕੀਤੀ ਹੈ। ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਪ੍ਰੋਗਰਾਮ ਸਿਰਫ ਤੇ ਸਿਰਫ ਆਪ ਦਾ ਸ਼ੋਅ ਸੀ ਜਿਸ ਵਿਚ ਮੁੱਖ ਮੰਤਰੀ ਨੇ ਆਪਣੇ ਸਿਆਸੀ ਵਿਰੋਧੀਆਂ ਖਿਲਾਫ ਕੂੜ ਪ੍ਰਚਾਰ ’ਤੇ ਹੀ ਸਾਰਾ ਜ਼ੋਰ ਲਗਾ ਦਿੱਤਾ। ਖੇਤੀਬਾੜੀ ਖੋਜ, ਖੇਤੀਬਾੜੀ ਨੀਤੀਆਂ ਜਾਂ ਕਿਸਾਨ ਖੁਦਕੁਸ਼ੀਆਂ ਸਮੇਤ ਕਿਸਾਨਾਂ ਨੂੰ ਦਰਪੇਸ਼ ਮੁਸ਼ਕਿਲਾਂ ’ਤੇ ਕੋਈ ਚਰਚਾ ਨਹੀਂ ਕੀਤੀ ਗਈ। ਨਾ ਕਿਸੇ ਖੇਤੀਬਾੜੀ ਜਾਂ ਆਰਥਿਕ ਮਾਹਿਰ ਨੂੰ ਸੱਦਾ ਦਿੱਤਾ ਗਿਆ ਤੇ ਜਾਣ ਬੁੱਝ ਕੇ ਪ੍ਰੋਗਰਾਮ ਨੂੰ ਇਕ ਨੁਕਾਤੀ ਰੱਖਿਆ ਗਿਆ। ਉਹਨਾਂ ਕਿਹਾ ਕਿ ਸਰੋਤਿਆਂ ਵਿਚ ਵੀ ਸਿਰਫ ਆਮ ਆਦਮੀ ਪਾਰਟੀ ਦੇ ਸਮਰਥਕ ਮੌਜੂਦ ਸਨ ਕਿਉਂਕਿ ਹਰ ਆਪ ਵਿਧਾਇਕ ਨੂੰ 30-30 ਪਾਸ ਦਿੱਤੇ ਗਏ ਸਨ। ਉਹਨਾਂ ਕਿਹਾ ਕਿ ਸਭਿਅਕ ਸਮਾਜ ਨੂੰ ਵੀ ਬਾਹਰ ਰੱਖਿਆ ਗਿਆ ਤੇ ਪੰਜਾਬ ਪੁਲਿਸ ਨੇ ਐਮਰਜੰਸੀ ਵਰਗੇ ਹਾਲਾਤ ਬਣਾ ਕੇ ਰੱਖੇ ਤੇ ਕਿਸਾਨ ਜਥੇਬੰਦੀਆਂ, ਯੂਨੀਅਨਾਂ ਤੇ ਸਮਾਜ ਸੇਵਕਾਂ ਨੂੰ ਘਰਾਂ ਵਿਚ ਹੀ ਨਜ਼ਰਬੰਦ ਕਰ ਦਿੱਤਾ ਗਿਆ ਤੇ ਬਹਿਸ ਵਿਚ ਸ਼ਾਮਲ ਹੋਣ ਲਈ ਯੂਨੀਵਰਸਿਟੀ ਪਹੁੰਚਣ ਤੋਂ ਰੋਕਿਆ ਗਿਆ।

See also  ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ