ਸਿੱਧੂ ਮੂਸੇਵਾਲਾ ਦੇ ਪਰਿਵਾਰ ਬਾਰੇ ਝੂਠੀਆਂ ਖਬਰਾਂ ਤੇ ਅਫਵਾਹਾਂ ਬਾਰੇ ਪਰਿਵਾਰ ਦਾ ਬਿਆਨ

ਹੁਣੇ-ਹੁਣੇ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੀ ਫੇਸਬੁੱਕ ਤੇ ਪੋਸਟ ਸ਼ੇਅਰ ਕਰਦਿਆਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ “ਸਿੱਧੂ ਨੂੰ ਚਾਹੁਣ ਵਾਲਿਆਂ ਦੇ ਅਸੀਂ ਧੰਨਵਾਦੀ ਹਾਂ ਜੋ ਸਾਡੇ ਪਰਿਵਾਰ ਪ੍ਰਤੀ ਫ਼ਿਕਰਮੰਦ ਹਨ। ਪਰ ਅਸੀਂ ਬੇਨਤੀ ਕਰਦੇ ਹਾਂ ਬਹੁਤ ਸਾਰੀਆਂ ਅਫਵਾਹਾਂ ਪਰਿਵਾਰ ਬਾਰੇ ਚਲਾਈਆਂ ਜਾ ਰਹੀਆਂ ਹਨ, ਓਹਨਾਂ ਤੇ ਯਕੀਨ ਨਾ ਕੀਤਾ ਜਾਵੇ। ਜੋ ਵੀ ਖ਼ਬਰ ਹੋਵੇਗੀ, ਪਰਿਵਾਰ ਵੱਲੋਂ ਤੁਹਾਡੇ ਸਭ ਨਾਲ ਸਾਂਝੀ ਕਰ ਦਿੱਤੀ ਜਾਵੇਗੀ।”

ਦੱਸ ਦੇਈਏ ਕਿ ਪਿਛਲੇ ਦਿਨਾਂ ਤੋਂ ਹਰ ਚੈਨਲ ਤੇ ਸੋਸ਼ਲ ਮੀਡੀਆ ਤੇ ਇਹ ਖਬਰ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਕਿ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਨੂੰ ਬਠਿੰਡੇ ਦੇ ਇਕ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ ਹੈ। ਮੰਨਿਆ ਜਾ ਰਿਹਾ ਹੈ ਕਿ ਛੇਤੀ ਹੀ ਉਨ੍ਹਾਂ ਦੇ ਘਰ ਇਕ ਵਾਰ ਮੁੜ ਕਿਲਕਾਰੀਆਂ ਗੂੰਜਣਗੀਆਂ।

ਪਰ ਸਿੱਧੂ ਮੂਸੇਵਾਲਾ ਦੇ ਮਾਪੇ ਇਨ੍ਹਾਂ ਖ਼ਬਰਾਂ ਤੋਂ ਬੇਹੱਦ ਪ੍ਰੇਸ਼ਾਨ ਨੇ ਕਿਉਂਕਿ ਪਹਿਲਾਂ ਵੀ ਉਨ੍ਹਾਂ ਦੇ ਪਰਿਾਵਰ ਦਾ ਜੋ ਨੁਕਸਾਨ ਸੋਸ਼ਲ ਮੀਡੀਆ ਰਾਹੀ ਹੋਇਆ। ਕਦੇ ਵੀ ਉਸ ਨੁਕਸਾਨ ਦੀ ਭਰਪਾਈ ਨਹੀਂ ਹੋ ਸਕਦੀ। ਇਸ ਕਰਕੇ ਪਰਿਵਾਰ ਨਹੀਂ ਚਾਹੁੰਦਾ ਕਿ ਹੋਰ ਕੋਈ ਨੁਕਸਾਨ ਹੋਵੇ ਦੇ ਵਲੋ ਸ਼ੁਭਦੀਪ ਸਿੰਘ ਉਰਫ਼ ਸਿੱਧੂ ਮੂਸੇਵਾਲਾ ਜਿਸ ਦੀ 29 ਮਈ 2023 ਨੂੰ ਪਿੰਡ ਜਵਾਹਰਕੇ ’ਚ ਗੋਲ਼ੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਉਹ ਬਲਕੌਰ ਸਿੰਘ ਤੇ ਚਰਨ ਕੌਰ ਦਾ ਇਕਲੌਤਾ ਪੁੱਤਰ ਸੀ। ਪਰਿਵਾਰ ਦੀ ਕਰੋੜਾਂ ਰੁਪਏ ਦੀ ਜਾਇਦਾਦ ਦੇ ਵਾਰਿਸ ਲਈ ਉਕਤ ਜੋੜੇ ਨੇ ਦੁਬਾਰਾ ਬੱਚੇ ਨੂੰ ਜਨਮ ਦੇਣ ਦਾ ਫ਼ੈਸਲਾ ਕੀਤਾ ਸੀ ਤੇ ਇਸ ਲਈ ਆਈਵੀਐੱਫ ਤਕਨੀਕ ਦਾ ਸਹਾਰਾ ਲਿਆ ਗਿਆ ਹੈ। ਪਰਿਵਾਰ ਅਨੁਸਾਰ ਮਾਰਚ ਮਹੀਨੇ ਹੀ ਜਣੇਪਾ ਹੋਣ ਦੀ ਸੰਭਾਵਨਾ ਹੈ।

See also  ਕਬੱਡੀ ਐਸੋਸੀਏਸ਼ਨ ਪਟਿਆਲਾ ਦੇ ਜਿਲ੍ਹਾ ਪ੍ਰਧਾਨ ਬਣੇ ਵਿਧਾਇਕ ਗੁਰਲਾਲ ਘਨੌਰ