ਹੋਜੋ ਸਾਵਧਾਨ ! ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਆਉਣ ਵਾਲੇ ਦਿਨਾਂ ‘ਚ ਦੇਸ਼ ਦੇ ਕਈ ਹਿੱਸਿਆਂ ਵਿੱਚ ਗਰਮੀ ਨੇ ਦਸਤਕ ਦੇ ਦਿੱਤੀ ਹੈ। ਕਈ ਸੂਬਿਆਂ ਵਿੱਚ ਤਾਪਮਾਨ 40 ਨੂੰ ਪਾਰ ਕਰ ਗਿਆ ਹੈ ਅਤੇ ਲੂ ਚੱਲ ਰਹੀ ਹੈ। ਇਸ ਦੌਰਾਨ ਭਾਰਤੀ ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਤੱਕ ਅਰੁਣਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਉੜੀਸਾ, ਪੱਛਮੀ ਬੰਗਾਲ, ਆਂਧਰਾ ਪ੍ਰਦੇਸ਼, ਪੰਜਾਬ ਅਤੇ ਹੋਰ ਰਾਜਾਂ ਸਮੇਤ ਵੱਖ-ਵੱਖ ਰਾਜਾਂ ਵਿੱਚ ਮੀਂਹ ਅਤੇ ਲੂ ਵਰਗੇ ਹਾਲਾਤਾਂ ਦੀ ਭਵਿੱਖਬਾਣੀ ਕੀਤੀ ਹੈ। ਦੱਸ ਦੇਈਏ ਕਿ ਆਈਐਮਡੀ ਦੇ ਅਨੁਸਾਰ 7 ਅਪ੍ਰੈਲ ਤੱਕ ਉੱਤਰ-ਪੂਰਬੀ ਭਾਰਤ ਵਿੱਚ ਮੀਂਹ/ਤੂਫਾਨ ਦੀਆਂ ਗਤੀਵਿਧੀਆਂ ਜਾਰੀ ਰਹਿਣ ਦੀ ਸੰਭਾਵਨਾ ਹੈ। ਪੂਰਬੀ ਅਤੇ ਪ੍ਰਾਇਦੀਪ ਦੇ ਭਾਰਤ ਦੇ ਕੁਝ ਹਿੱਸਿਆਂ ਵਿੱਚ 5 ਤੋਂ 6 ਅਪ੍ਰੈਲ ਤੱਕ ਹੀਟ ਵੇਵ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਦੱਸ ਦਈਏ ਕਿ ਮੌਸਮ ਵਿਭਾਗ ਨੇ ਆਉਣ ਵਾਲੇ ਮਹੀਨਿਆਂ ਵਿੱਚ ਭਾਰਤ ਦੇ ਕਈ ਰਾਜਾਂ ਵਿੱਚ “ਜ਼ਿਆਦਾ ਗਰਮੀ” ਦੀ ਸੰਭਾਵਨਾ ਦੀ ਭਵਿੱਖਬਾਣੀ ਕੀਤੀ ਸੀ।

ਉੱਤਰੀ ਅੰਦਰੂਨੀ ਕਰਨਾਟਕ 5 ਅਪ੍ਰੈਲ ਤੱਕ, ਓਡੀਸ਼ਾ 5 ਤੋਂ 7 ਅਪ੍ਰੈਲ, ਗੰਗਾ ਪੱਛਮੀ ਬੰਗਾਲ ਝਾਰਖੰਡ, ਤੇਲੰਗਾਨਾ ਅਤੇ ਰਾਇਲਸੀਮਾ 5 ਤੋਂ 6 ਅਪ੍ਰੈਲ ਤੱਕ; ਤੱਟਵਰਤੀ ਆਂਧਰਾ ਪ੍ਰਦੇਸ਼ ਅਤੇ ਯਾਨਮ ਦੇ ਵੱਖ-ਵੱਖ ਖੇਤਰਾਂ ਵਿੱਚ 6 ਅਪ੍ਰੈਲ 2024 ਤੱਕ ਲੂ ਚੱਲਣ ਦੀ ਸੰਭਾਵਨਾ ਹੈ। 6 ਅਪ੍ਰੈਲ 2024 ਤੱਕ ਓਡੀਸ਼ਾ ਅਤੇ ਉੱਤਰੀ ਅੰਦਰੂਨੀ ਕਰਨਾਟਕ ਦੇ ਅਲੱਗ-ਥਲੱਗ ਹਿੱਸਿਆਂ ਵਿੱਚ ਗਰਮ ਰਾਤਾਂ ਦੇ ਹਾਲਾਤ ਬਣੇ ਰਹਿਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਆਈਐਮਡੀ ਨੇ 9 ਅਪ੍ਰੈਲ ਤੱਕ ਉੱਤਰ-ਪੂਰਬੀ ਭਾਰਤ ਵਿੱਚ ਗਰਜ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਅਰੁਣਾਚਲ ਪ੍ਰਦੇਸ਼ ਵਿੱਚ ਵਿਆਪਕ ਹਲਕੀ/ਦਰਮਿਆਨੀ ਬਾਰਿਸ਼ ਜਾਂ ਗਰਜ਼-ਤੂਫ਼ਾਨ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਅਸਾਮ ਅਤੇ ਮੇਘਾਲਿਆ ਅਤੇ ਨਾਗਾਲੈਂਡ, ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ 5 ਤੋਂ 9 ਅਪ੍ਰੈਲ 2024 ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ।

ਸਕਾਈਮੇਟ ਵੈਦਰ ਦੇ ਅਨੁਸਾਰ ਅਗਲੇ 24 ਘੰਟਿਆਂ ਦੌਰਾਨ ਸਿੱਕਮ, ਅਰੁਣਾਚਲ ਪ੍ਰਦੇਸ਼, ਅਸਾਮ, ਮੇਘਾਲਿਆ ਅਤੇ ਨਾਗਾਲੈਂਡ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮਨੀਪੁਰ, ਮਿਜ਼ੋਰਮ ਅਤੇ ਤ੍ਰਿਪੁਰਾ ਵਿੱਚ ਮੀਂਹ ਦੀ ਸੰਭਾਵਨਾ ਹੈ। ਪੱਛਮੀ ਹਿਮਾਲੀਅਨ ਖੇਤਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਅਤੇ ਬਰਫ਼ਬਾਰੀ ਹੋ ਸਕਦੀ ਹੈ।

See also  ਵੱਡੀ ਖ਼ਬਰ : ਪ੍ਰਧਾਨ ਮੰਤਰੀ ਦੇ ਅਸਤੀਫੇ ਨੂੰ ਲੈ ਕੇ ਤਣਾਅਪੂਰਨ ਹੋਇਆ ਮਾਹੌਲ, ਲੱਗਿਆ ਕਰਫਿਊ