ਡਿਪੋਰਟ ਕਰਕੇ ਅਮਰੀਕਾ ਤੋਂ ਦੂਜੇ ਜਹਾਜ਼ ਰਾਹੀ ਅੰਮ੍ਰਿਤਸਰ ਪਹੁੰਚੇ ਨੌਜਵਾਨਾਂ ਚੋਂ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਇਹ ਦੋਵੇ ਨੌਜਵਾਨ ਪਟਿਆਲਾ ਜਿਲ੍ਹੇ ਦੇ ਸ਼ਹਿਰ ਰਾਜਪੁਰਾ ਦੇ ਰਹਿਣ ਵਾਲੇ ਸਨ

ਤੁਹਾਨੂੰ ਦੱਸ ਦੇਈਏ ਕਿ ਇਨ੍ਹਾਂ ਦੇ ਨਾਮ ਸੰਦੀਪ ਅਤੇ ਪ੍ਰਦੀਪ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਅਮਰੀਕਾ ਤੋਂ ਡਿਪੋਰਟ ਕੀਤਾ ਗਿਆ ਸੀ, ਇਹ ਦੋਵੇ ਇਸ ਦੂਜੇ ਜਹਾਜ਼ ਵਿੱਚ ਸ਼ਾਮਲ ਸਨ। ਦੱਸਿਆ ਜਾ ਰਿਹਾ ਹੈ ਕਿ ਇਹ ਦੋਵੇਂ ਰਾਜਪੁਰਾ ਵਿੱਚ ਐਫਆਈਆਰ ਨੰਬਰ 175/2023 ਵਿੱਚ ਦਰਜ ਇੱਕ ਕਤਲ ਕੇਸ ਵਿੱਚ ਭਗੌੜੇ ਸਨ।

ਇਸ ਦੌਰਾਨ, ਅਮਰੀਕਾ ਤੋਂ ਡਿਪੋਰਟੀਆ ਦਾ ਅਪਰਾਧਿਕ ਰਿਕਾਰਡ ਸਾਹਮਣੇ ਆਇਆ। ਜਿਸ ਤੋਂ ਬਾਅਦ ਪਟਿਆਲਾ ਪੁਲਿਸ ਨੇ ਦੋਵਾਂ ਨੂੰ ਆਪਣੀ ਹਿਰਾਸਤ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

error: Content is protected !!