16 ਫਰਵਰੀ ਨੂੰ ਯਾਨਿਕਿ ਅੱਜ ਹੋਣ ਵਾਲੀ 7 ਮੈਂਬਰੀ ਕਮੇਟੀ ਦੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ ਹੁਣ ਇਹ ਮੀਟਿੰਗ 18 ਫਰਵਰੀ ਨੂੰ ਪਟਿਆਲਾ ਵਿਖੇ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਵਿਖੇ ਹੋਵੇਗੀ। ਦੱਸ ਦੇਈਏ ਕਿ ਇਹ 7 ਮੈਂਬਰੀ ਕਮੇਟੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਸ੍ਰੀ ਅਕਾਲ ਤਖਤ ਵਲੋਂ ਬਣਾਈ ਗਈ ਸੀ। ਮੀਟਿੰਗ ਮੁਲਤਵੀ ਹੋਣ ਦਾ ਕਾਰਨ ਦੱਸਿਆ ਜਾ ਰਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿੱਜੀ ਰੁਝੇਂਵਿਆਂ ਕਾਰਨ ਮੀਟਿੰਗ ਨੂੰ ਮੁਲਤਵੀ ਕੀਤਾ ਗਿਆ ਹੈ।

error: Content is protected !!