ਪੰਜਾਬ ‘ਚ ਮਾਨ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਦੋਸ਼ ‘ਚ ਗ੍ਰਿਫ਼ਤਾਰ ਹੋਏ ਸੀਨੀਅਰ IPS ਅਫ਼ਸਰ ਹਰਚਰਨ ਸਿੰਘ ਭੁੱਲਰ ਨੂੰ ਨੌਕਰੀ ਤੋਂ ਸਸਪੈਂਡ ਕਰ ਦਿੱਤਾ ਹੈ। ਦੱਸ ਦੇਈਏ ਕਿ ਪਿਛਲੇ ਦਿਨੀਂ ਉਨ੍ਹਾਂ ਨੂੰ ਕਥਿਤ ਤੌਰ ਤੇ ਰਿਸ਼ਵਤ ਦੇ ਦੋਸ਼ ‘ਚ ਸੀਬੀਆਈ ਵਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਦੇ ਕੋਲੋ 7.5 ਕਰੋੜ ਕੈਸ਼ ਤੇ ਕਰੋੜਾਂ ਦਾ ਸੋਨਾ ਮਿਲਿਆ ਸੀ ਜਿਸ ਦੀ ਜਾਂਚ ਚੱਲ ਰਹੀ ਹੈ।