ਚੰਡੀਗੜ੍ਹ 13 ਸਤਬੰਰ (ਮਨਦੀਪ ਸਿੰਘ ਬੱਲੋਪੁਰ) ਪੰਜਾਬ ‘ਚ ਪਿਛਲੇ ਦਿਨੀਂ ਹੜ੍ਹਾਂ ਦੌਰਾਨ ਹੋਏ ਭਾਰੀ ਨੁਕਸਾਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ਗਿਰਦਾਵਰੀ ਦੀ ਰਿਪੋਰਟ ਤਿਆਰ ਕਰਨ ਦੇ ਹੁਕਮ ਦੇ ਦਿੱਤੇ ਹਨ, ਬੀਤੇ ਦਿਨੀ CM Bhagwant Mann ਨੇ ਅੱਜ ਡਿਪਟੀ ਕਮਿਸ਼ਨਰਾਂ ਨਾਲ ਵਰਚੁਅਲ ਮੀਟਿੰਗ ਕਰਨ ਮਗਰੋਂ ਹੜ੍ਹਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਹੜ੍ਹ ਪੀੜਤਾਂ ਨੂੰ ਮੁਆਵਜ਼ਾ ਰਾਸ਼ੀ ਡੇਢ ਮਹੀਨੇ ਦੇ ਅੰਦਰ-ਅੰਦਰ ਵੰਡਣ ਦਾ ਐਲਾਨ ਕੀਤਾ ਸੀ। ਉਨ੍ਹਾਂ ਕਿਹਾ ਕਿ ਮੁਆਵਜ਼ਾ ਵੰਡੇ ਜਾਣ ਤੱਕ ਉਹ ਚੈਨ ਨਾਲ ਨਹੀਂ ਬੈਠਣਗੇ। ਇਸ ਦੇ ਨਾਲ ਹੀ CM Bhagwant Mann ਨੇ ਡਿਪਟੀ ਕਮਿਸ਼ਨਰਾਂ ਨੂੰ 13 ਸਤੰਬਰ ਤੋਂ ਹੀ ਵਿਸ਼ੇਸ਼ ਗਿਰਦਾਵਰੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਸਨ। ਕਿਹਾ ਜਾ ਰਿਹਾ ਹੈ ਕਿ 30 ਤੋਂ 40 ਦਿਨਾਂ ’ਚ ਸਪੈਸ਼ਲ ਗਿਰਦਾਵਰੀ ਦਾ ਕੰਮ ਮੁਕੰਮਲ ਹੋ ਜਾਵੇਗਾ। ਸਰਕਾਰ ਦੇ ਵਲੋਂ ਪੀੜਤਾਂ ਨੂੰ ਇਹ ਵੀ ਭਰੋਸਾ ਦਿਵਾਇਆ ਗਿਆ ਹੈ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਦੇ ਪਿੰਡ-ਪਿੰਡ ਅਧਿਕਾਰੀ ਜਾਣਗੇ, ਤਾਂ ਜੋ ਗਿਰਦਾਵਰੀ ਦਾ ਕੰਮ ਸਮੇਂ ਸਿਰ ਮੁਕੰਮਲ ਹੋ ਸਕੇ।
ਘੱਗਰ ‘ਚ ਪੱਥਰ MLA Gurlal Ghanaur ਨੇ ਨਹੀਂ ਸਗੋਂ Akali Dal ਦੀ ਸਰਕਾਰ ਨੇ ਲਗਵਾਏ ਸੀ | Puadh TV Punjab
ਇਸ ਤੋਂ ਇਲਾਵਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਪਿਛਲੀਆਂ ਸਰਕਾਰਾਂ ਨੂੰ ਘੇਰਦੇ ਹੋਏ ਕਿਹਾ ਕਿ ਉਨ੍ਹਾਂ ਸਰਕਾਰਾਂ ਦੇ ਵੇਲੇ ਕਿਸਾਨਾਂ ਨੂੰ ਮੁਆਵਜ਼ੇ ਲਈ ਖੱਜਲ ਖ਼ੁਆਰ ਹੋਣਾ ਪੈਂਦਾ ਸੀ ਪਰ ਉਹ ਕਿਸਾਨਾਂ ਦੀਆਂ ਤਕਲੀਫ਼ਾਂ ਨੂੰ ਚੰਗੇ ਤਰ੍ਹਾਂ ਸਮਝਦੇ ਹਨ ਅਤੇ ਬਿਨਾਂ ਕਿਸੇ ਦੇਰੀ ਦੇ ਮੁਆਵਜ਼ੇ ਦੀ ਵੰਡ ਯਕੀਨੀ ਬਣਾਈ ਜਾਵੇਗੀ। ਇਸ ਤੋ ਇਲਾਵਾ ਖੁਦ ਮੁੱਖ ਮੰਤਰੀ ਭਗਵੰਤ ਮਾਨ ਬੋਲੇ ਕਿ ਜਿੰਨਾ ਸਮਾਂ ਹੜ੍ਹਾਂ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦਾ ’ਕੱਲਾ ’ਕੱਲਾ ਪੈਸਾ ਲੋਕਾਂ ਨੂੰ ਮਿਲ ਨਹੀਂ ਜਾਂਦਾ, ਓਨਾ ਸਮਾਂ ਉਹ ਨਾ ਖ਼ੁਦ ਚੈਨ ਨਾਲ ਬੈਠਣਗੇ ਅਤੇ ਨਾ ਹੀ ਅਧਿਕਾਰੀਆਂ ਨੂੰ ਬੈਠਣ ਦੇਣਗੇ। ਮੁੱਖ ਮੰਤਰੀ ਨੇ ਅੱਜ ਇੱਥੇ ਪ੍ਰੈੱਸ ਕਾਨਫ਼ਰੰਸ ਕਰਕੇ ਦੱਸਿਆ ਕਿ ਦੀਵਾਲੀ ਤੱਕ ਮੁਆਵਜ਼ਾ ਰਾਸ਼ੀ ਲੋਕਾਂ ਤੱਕ ਪਹੁੰਚ ਜਾਵੇਗੀ ਅਤੇ ਕਿਸੇ ਵੀ ਘਰ ਦਾ ਚੁੱਲ੍ਹਾ ਬੁਝਣ ਨਹੀਂ ਦਿੱਤਾ ਜਾਵੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਫ਼ਸਲਾਂ ਦੇ ਨੁਕਸਾਨ ਦਾ 20 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜ਼ਾ ਦਿੱਤਾ ਜਾਵੇਗਾ ਅਤੇ ਮਜ਼ਦੂਰਾਂ ਦੀ ਮਦਦ ਵੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਨੁਕਸਾਨੇ ਪਸ਼ੂ ਦੇ 37,500 ਰੁਪਏ ਮਿਲਣਗੇ। ਇਸੇ ਤਰ੍ਹਾਂ ਪੂਰਾ ਘਰ ਢਹਿਣ ’ਤੇ 1.20 ਲੱਖ ਰੁਪਏ ਮੁਆਵਜ਼ਾ ਮਿਲੇਗਾ, ਜਦਕਿ ਘਟ ਨੁਕਸਾਨੇ ਘਰ ਦਾ ਮੁਆਵਜ਼ਾ 40 ਹਜ਼ਾਰ ਰੁਪਏ ਪ੍ਰਤੀ ਘਰ ਦਿੱਤਾ ਜਾਵੇਗਾ। ਹੜ੍ਹਾਂ ’ਚ ਬੱਕਰੀ ਦਾ ਨੁਕਸਾਨ ਹੋਣ ’ਤੇ ਚਾਰ ਹਜ਼ਾਰ ਰੁਪਏ ਮੁਆਵਜ਼ਾ ਦਿੱਤਾ ਜਾਵੇਗਾ
ਘੱਗਰ ਦੇ ਪਾਣੀ ਨਾਲ ਡੁੱਬੀਆਂ ਫਸਲਾਂ ਬਾਰੇਖੇਤੀਬਾੜੀ ਯੂਨੀਵਰਸਿਟੀ ਦੇ VC ਦਾ ਵੱਡਾ ਬਿਆਨ Puadh TV Punjab
ਜ਼ਿਕਰਯੋਗ ਹੈ ਕਿ ਐਤਕੀਂ ਝੋਨੇ ਦੀ ਫ਼ਸਲ ਜਲਦੀ ਮੰਡੀਆਂ ’ਚ ਆ ਗਈ ਹੈ, ਜਿਸ ਕਰਕੇ ਮਾਨ ਸਰਕਾਰ ਨੇ ਝੋਨੇ ਦੀ ਫ਼ਸਲ ਦੀ ਖ਼ਰੀਦ 16 ਸਤੰਬਰ ਤੋਂ ਸ਼ੁਰੂ ਕਰਨ ਦਾ ਐਲਾਨ ਕੀਤਾ।