ਜਬਰ ਜ਼ਨਾਹ ਦੇ ਮਾਮਲੇ ’ਚ ਪਿਛਲੇ ਲੰਬੇ ਸਮੇਂ ਤੋਂ ਫ਼ਰਾਰ ਚੱਲ ਰਹੇ ਪਟਿਆਲਾ ਜ਼ਿਲ੍ਹੇ ਦੇ ਸਨੌਰ ਵਿਧਾਨ ਸਭਾ ਹਲਕੇ ਤੋਂ ‘ਆਪ’ ਐਮ.ਐਲ.ਏ. ਸਨੌਰ ਹਰਮੀਤ ਸਿੰਘ ਪਠਾਣਮਾਜਰਾ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਗਿਆ।
ਦੱਸ ਦੇਈਏ ਕਿ ਪਠਾਣਮਾਜਰਾ ਵੱਲੋਂ ਅਦਾਲਤ ’ਚ ਆਪਣੀ ਜ਼ਮਾਨਤ ਲਈ ਪਟੀਸ਼ਨ ਵੀ ਦਾਇਰ ਕੀਤੀ ਗਈ ਸੀ ਪਰ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਵਾਲੀ ਨੂੰ ਖਾਰਜ ਕਰਦਿਆਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ । ਜਿਸ ਤੋਂ ਬਾਅਦ ਉਨ੍ਹਾਂ ਜ਼ਮਾਨਤ ਲੈਣ ਲਈ ਪੰਜਾਬ-ਹਰਿਆਣਾ ਹਾਈ ਕੋਰਟ ਦਾ ਵੀ ਰੁਖ ਕੀਤਾ ਸੀ ਪਰ ਉਨ੍ਹਾਂ ਨੂੰ ਉਥੋਂ ਵੀ ਜ਼ਮਾਨਤ ਨਹੀਂ ਮਿਲੀ ਸੀ, ਜਿਸ ਤੋਂ ਬਾਅਦ ਅਦਾਲਤ ਨੇ ਪਠਾਣਮਾਜਰਾ ਨੂੰ ਭਗੌੜਾ ਐਲਾਨ ਦਿੱਤਾ ਸੀ।
