ਜਥੇਦਾਰ ਰਘਬੀਰ ਸਿੰਘ ਨੇ ਅੱਜ ਵਿਦੇਸ਼ ਤੋਂ ਆਉਣ ਮਗਰੋਂ ਪਹਿਲੀ ਵਾਰ ਮੀਡੀਆ ਦੇ ਸਾਹਮਣੇ ਹੋਏ ਨੇ ਉਨ੍ਹਾਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫ਼ੇ ਬਾਰੇ ਬੋਲਦਿਆਂ ਕਿਹਾ ਕਿ ਐਡਵੋਕੇਟ ਧਾਮੀ ਨੂੰ ਨੈਤਿਕ ਆਧਾਰ ’ਤੇ ਆਪਣਾ ਅਸਤੀਫ਼ਾ ਵਾਪਸ ਲੈ ਲੈਣਾ ਚਾਹੀਦਾ ਹੈ। ਨਾਲ ਹੀ ਉਨ੍ਹਾਂ  ਨੇ 7 ਮੈਂਬਰੀ ਕਮੇਟੀ ਦੀ ਜ਼ਿੰਮੇਵਾਰੀ ਤੇ SGPC ਪ੍ਰਧਾਨ ਵਜੋਂ ਆਪਣੀਆਂ ਸੇਵਾਵਾਂ ਸੰਭਾਲਣ ਲੈਣੀਆਂ ਚਾਹੀਦੀਆਂ ਹਨ। ਇਸ ਤੋਂ ਇਲਾਵਾ ਪਿਛਲੇ ਕਈ ਦਿਨਾਂ ਤੋਂ ਪੰਥਕ ਗਲਿਆਰਿਆਂ ‘ਚ ਚੱਲ ਰਹੀ ਚਰਚਾ ਕੀ ਜਥੇਦਾਰ ਰਘਬੀਰ ਸਿੰਘ ਵੀ ਅਸਤੀਫਾ ਦੇਣਗੇ ਤਾਂ ਇਸ ਤੇ ਬੋਲਦੇ ਹੋਏ ਇਸ ਤੇ ਉਨ੍ਹਾਂ ਨੇ ਇਨਕਾਰ ਨਹੀਂ ਕੀਤਾ ਸਗੋਂ ਇਕ ਹੋਰ ਵੱਡੀ ਚਰਚਾ ਛੇੜ ਦਿੱਤੀ ਕਿ ਜੋ ਵੀ ਗੁਰੂ ਜੀ ਨੂੰ ਮਨਜੂਰ ਹੋਵੇਗਾ ਉਹ ਹੋਵੇਗਾ

ਇਸੇ ਦੌਰਾਨ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਸ਼ਕਤੀਆਂ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਜਥੇਦਾਰ ਨੇ ਕਿਹਾ ਕਿ ਪਹਿਲਾਂ ਮੈਂ ਸੋਚਦਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਵਿਸ਼ਵ ਵਿਚ ਰਹਿੰਦੇ ਸਾਰੇ ਸਿੱਖਾਂ ਉਤੇ ਲਾਗੂ ਹੁੰਦਾ ਹੈ। ਬੀਤੇ ਦਿਨ ਮੈਨੂੰ ਪਤਾ ਲੱਗਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਸਿਰਫ਼ ਅਕਾਲ ਤਖ਼ਤ ਸਾਹਿਬ ਦੀਆਂ ਚਾਰ ਦੀਵਾਰੀ ਤਕ ਸੀਮਤ ਹੈ।