ਚੰਡੀਗੜ੍ਹ 27 ਫਰਵਰੀ (ਮਨਦੀਪ ਸਿੰਘ ਬੱਲੋਪੁਰ)
ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੇ ਮਰਨ ਵਰਤ ਦਾ ਅੱਜ 94ਵੇਂ ਦਿਨ ਵਿੱਚ ਦਾਖਲ ਹੋ ਗਿਆ ਹੈ। ਪੰਜਾਬ-ਹਰਿਆਣਾ ਦੀਆਂ ਸ਼ੰਭੂ ਅਤੇ ਖਨੌਰੀ ਸਰਹੱਦਾਂ ‘ਤੇ ਪਿਛਲੇ ਇਕ ਸਾਲ ਤੋਂ ਵੱਧ ਤੋਂ ਚੱਲ ਰਹੇ ਕਿਸਾਨ ਅੰਦੋਲਨ-2.0 ਦੀ ਅੱਜ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨਾਲ ਏਕਤਾ ਮੀਟਿੰਗ ਹੋਣ ਜਾ ਰਹੀ ਹੈ। ਜਿਸ ਨੂੰ ਮਜ਼ਬੂਤੀ ਮਿਲਣ ਦੀ ਸੰਭਾਵਨਾ ਹੈ। ਅੱਜ ਇੱਕ ਵਾਰ ਫਿਰ ਚੰਡੀਗੜ੍ਹ ਵਿੱਚ ਸ਼ੰਭੂ ਅਤੇ ਖਨੌਰੀ ਸਰਹੱਦ ਦੇ ਆਗੂਆਂ ਅਤੇ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਭਵਿੱਖ ‘ਚ ਕਿਸਾਨੀ ਮਸਲਿਆਂ ਨੂੰ ਲੈਕੇ ਏਕਤਾ ਕਰਨ ਤੇ ਵਿਚਾਰ ਕਰਨਗੇ।