ਨਕੋਦਰ ਤੋਂ MLA ਇੰਦਰਜੀਤ ਕੌਰ ਨੂੰ ਵੱਡਾ ਸਦਮਾ, ਪਤੀ ਦੀ ਹੋਈ ਮੌ.ਤ

ਨਕੋਦਰ ਤੋਂ ਆਮ ਆਦਮੀ ਪਾਰਟੀ ਪੰਜਾਬ ਲਈ ਉਦਾਸਹੀਣ ਖਬਰ ਸਾਹਮਣੇ ਆ ਰਹੀ ਹੈ ਹਲਕਾ ਨਕੋਦਰ ਵਿਧਾਇਕਾ ਬੀਬੀ ਇੰਦਰਜੀਤ ਕੌਰ ਮਾਨ ਨੂੰ ਅੱਜ ਉਸ ਸਮੇਂ ਡੂੰਘਾ ਸਦਮਾ ਲੱਗਾ ਜਦੋਂ ਅਚਾਨਕ ਉਨ੍ਹਾਂ ਦੇ ਪਤੀ ਸ਼ਰਨਜੀਤ ਸਿੰਘ ਮਾਨ ਦਾ ਦਿਹਾਂਤ ਹੋ ਗਿਆ। ਪਤੀ ਦੀ ਮੌਤ ਮਗਰੋਂ ਵਿਧਾਇਕ ਬੀਬੀ ਇੰਦਰਜੀਤ ਕੌਰ ਮਾਨ ਦੇ ਹੰਝੂ ਨਹੀਂ ਰੁਕ ਰਹੇ ਹਨ। ਅਚਾਨਕ ਹੋਏ ਪਤੀ ਸ਼ਰਨਜੀਤ ਸਿੰਘ ਮਾਨ ਦੇ ਦਿਹਾਂਤ ਦੀ ਖ਼ਬਰ ਜਿਵੇਂ ਹੀ ਲੋਕਾਂ ਵਿਚਾਲੇ ਪਹੁੰਚੀ ਤਾਂ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਪਈ। ਵੱਖ-ਵੱਖ ਸਿਆਸੀ ਪਾਰਟੀਆਂ ਦੇ ਲੀਡਰਾਂ ਵਲੋਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਜਾ ਰਿਹਾ ਹੈ। ਪਰਿਵਾਰ ਅਨੁਸਾਰ ਅੰਤਿਮ ਸੰਸਕਾਰ ਅੱਜ 5 ਵਜੇ ਬੀਰ ਪਿੰਡ ਨਕੋਦਰ ਵਿਖੇ ਕੀਤਾ ਜਾਵੇਗਾ।

See also  ਵਿਸ਼ਵ ਪੰਜਾਬੀ ਸੰਸਥਾ ਵੱਲੋਂ 'ਧਿਆਨ ਦੀ ਲੋਹੜੀ' ਮਨਾਈ ਗਈ