ਤਰਨਤਾਰਨ ਜ਼ਿਮਨੀ ਚੋਣ ਪ੍ਰਚਾਰ ਦੌਰਾਨ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਪਰਗਟ ਸਿੰਘ ਨੇ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਕਰੜੇ ਹੱਥੀ ਲੈਦਿਆਂ ਤਿੱਖਾ ਸਿਆਸੀ ਨਿਸ਼ਾਨਾ ਸਾਧਿਆ ਹੈ। ਪਰਗਟ ਸਿੰਘ ਨੇ ਕਿਹਾ ਕਿ ਨਾਇਬ ਸਿੰਘ ਸੈਣੀ ਕਿਹੜੇ ਮੂੰਹ ਨਾਲ ਪੰਜਾਬ ’ਚ ਬੀਜੇਪੀ ਲਈ ਵੋਟਾਂ ਮੰਗਣ ਆਏ ਹਨ। ਉਨ੍ਹਾਂ ਕਿਹਾ ਕਿ ਹਰਿਆਣਾ ’ਚ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸ਼ਾਂਤੀਮਈ ਤਰੀਕੇ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ’ਤੇ ਲਾਠੀਚਾਰਜ ਕੀਤਾ ਗਿਆ ਅਤੇ ਗੋਲੀ ਚਲਾਈਆਂ ਗਈਆਂ, ਜਿਸ ਕਾਰਨ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਸ਼ਹੀਦ ਹੋ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਨਤਾ ਤਰਨ ਤਾਰਨ ਉਪ ਚੋਣ ਵਿਚ ਭਾਰਤੀ ਜਨਤਾ ਪਾਰਟੀ ਨੂੰ ਢੁਕਵਾਂ ਜਵਾਬ ਦੇਵੇਗੀ।

error: Content is protected !!