ਆਮ ਆਦਮੀ ਪਾਰਟੀ ਦੇ ਵੱਲੋਂ ਦਿੱਲੀ ਦੇ ਵਿੱਚ ਚੋਣਾਂ ਹਾਰਨ ਤੋਂ ਬਾਅਦ ਹੁਣ ਪੰਜਾਬ ਦੇ ਵਿੱਚ ਉਨ੍ਹਾਂ ਦੇ ਵੱਲੋਂ ਸਰਗਰਮੀਆਂ ਵਧਾ ਦਿੱਤੀਆਂ ਗਈਆਂ ਨੇ ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦੇ ਵਿੱਚ ਆਪ ਵਲੰਟੀਅਰ ਬਣੇ ਮਾਰਕੀਟ ਕਮੇਟੀ ਦੇ ਚੇਅਰਮੈਨਾਂ ਨੂੰ ਵੱਡੀ ਗਿਣਤੀ ਦੇ ਵਿੱਚ ਅਹਿਮ ਜ਼ੁਮੇਵਾਰੀਆਂ ਦਿੱਤੀਆਂ ਗਈਆਂ ਨੇ। ਜਿਸ ਦੇ ਵਿੱਚ ਤੁਹਾਨੂੰ ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਫੇਸਬੁਕ ਅਕਾਊਂਟ ਦੇ ਉੱਤੇ ਉਹ ਲਿਸਟਾਂ ਵੀ ਸ਼ੇਅਰ ਕੀਤੀਆਂ ਨੇ ਜਿਨ੍ਹਾਂ ਵਿੱਚ ਆਪ ਦੇ ਵਲੰਟੀਅਰ ਨੂੰ ਮਾਰਕੀਟ ਕਮੇਟੀ ਦੇ ਚੇਅਰਮੈਨ ਨਿਯੁਕਤ ਕੀਤਾ ਗਿਆ। ਮੁੱਖ ਮੰਤਰੀ ਜਿਹੜੀ ਮੁੱਖ ਮੰਤਰੀ ਨੇ ਇਹ ਜਾਣਕਾਰੀ ਖੁਦ ਆਪਣੇ ਸੋਸ਼ਲ ਅਕਾਊਂਟ ਤੇ ਦਿੱਤੀ ਹੈ ਉਹਨਾਂ ਨੇ ਉਮੀਦ ਜਤਾਈ ਹੈ ਕਿ ਹਰ ਕੋਈ ਆਪਣੀ ਡਿਊਟੀ ਪੂਰੀ ਤਨਦੇਹੀ ਦੇ ਨਾਲ ਨਿਭਾਉਣਗੇ ਅਤੇ ਸਮਰਪਣ ਭਾਵਨਾ ਦੇ ਨਾਲ ਨਿਭਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਨਿਯੁਕਤੀਆਂ ਸਮਰਪਿਤ ਪਾਰਟੀ ਵਰਕਰਾਂ ਦੇ ਯੋਗਦਾਨ ਦਾ ਸਨਮਾਨ ਲਈ ਨੇ ਅਤੇ ਉਹਨਾਂ ਨੂੰ ਇਹ ਵੀ ਸੰਕੇਤ ਦਿੱਤਾ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਹੋਰਾਂ ਨੂੰ ਵੀ ਸੰਗਠਨ ਦੇ ਵਿੱਚ ਅਹਿਮ ਜਿੰਮੇਵਾਰੀਆਂ ਦਿੱਤੀਆਂ ਜਾਣਗੀਆਂ।