ਚੰਡੀਗੜ੍ਹ 27 ਫਰਵਰੀ (ਮਨਦੀਪ ਸਿੰਘ ਬੱਲੋਪੁਰ)
ਅੱਜ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਣ ਵਾਲੀ ਹੈ ਜੋ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਚੰਡੀਗੜ੍ਹ ਵਿਖੇ ਹੋਵੇਗੀ। ਇਹ ਮੀਟਿੰਗ ਵਿਧਾਨ ਸਭਾ ਦਾ ਸੈਸ਼ਨ ਖ਼ਤਮ ਹੋਣ ਤੋਂ ਬਾਅਦ ਪਹਿਲੀ ਮੀਟਿੰਗ ਹੋ ਰਹੀ ਹੈ, ਜਿਸ ਕਰ ਕੇ ਇਸ ‘ਚ ਅਹਿਮ ਫ਼ੈਸਲੇ ਲਏ ਜਾ ਸਕਦੇ ਹਨ। ਭਾਵੇਂ ਮੀਟਿੰਗ ਬਾਅਦ ਅਧਿਕਾਰਤ ਏਜੰਡਾ ਜਾਰੀ ਨਹੀਂ ਹੋਇਆ ਪਰ ਇਸ ਮੀਟਿੰਗ ’ਚ ਸੂਬੇ ਦੀ ਵਿੱਤੀ ਹਾਲਤ ’ਤੇ ਚਰਚਾ ਹੋਵੇਗੀ ਅਤੇ ਆਉਣ ਵਾਲੇ ਬਜਟ ਸੈਸ਼ਨ ਬਾਰੇ ਵਿਚਾਰ ਹੋ ਸਕਦੀ ਹੈ।
