ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ

ਲੁਧਿਆਣਾ, 8 ਮਈ (ਪੁਆਧ ਟੀਵੀ ਪੰਜਾਬ) ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਲੋਕ ਸਭਾ ਸੀਟ ਤੋਂ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨਾ ਤਾਂ ਲੋਕਾਂ ਨੂੰ ਧਰਮ ਜਾਂ ਜਾਤ ਦੇ ਨਾਂ ‘ਤੇ ਵੰਡਦੀ ਹੈ ਅਤੇ ਨਾ ਹੀ ਚੋਣਾਂ ਸਮੇਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰਦੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਸਿਰਫ ਉਨ੍ਹਾਂ ਪ੍ਰੋਜੈਕਟਾਂ ‘ਤੇ ਕੰਮ ਕਰਦੀ ਹੈ ਜੋ ਸਿੱਧੇ ਤੌਰ ‘ਤੇ ਲੋਕਾਂ ਦੇ ਜੀਵਨ ‘ਤੇ ਪ੍ਰਭਾਵ ਪਾਉਂਦੇ ਹਨ ਅਤੇ ਉਨ੍ਹਾਂ ਨੂੰ ਪੂਰਾ ਕਰਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ‘ਪਹਿਲੀ ਨੌਕਰੀ ਪੱਕੀ’ ਤਹਿਤ ਰੁਜ਼ਗਾਰ ਦੀ ਗਰੰਟੀ ਲਈ ਇੱਕ ਸਕੀਮ ਲਿਆਏਗੀ, ਜਿਸ ਤਹਿਤ ਸਾਰੇ ਨਵੇਂ ਗ੍ਰੈਜੂਏਟ ਅਤੇ ਡਿਪਲੋਮਾ ਹੋਲਡਰਾਂ ਨੂੰ ਇੱਕ ਸਾਲ ਦੀ 1 ਲੱਖ ਰੁਪਏ ਦੀ ਗਾਰੰਟੀਸ਼ੁਦਾ ਆਮਦਨ ਦੇ ਨਾਲ ਇੱਕ ਸਾਲ ਦੀ ਅਪ੍ਰੈਂਟਿਸਸ਼ਿਪ ਮਿਲੇਗੀ।
ਇਹ ਵੀ ਸੁਣੋ : Patiala News : ਪਟਿਆਲੇ ‘ਚੋ ਕੈਪਟਨ ਗਾਇਬ ? Puadh TV Punjab
ਇੱਥੇ ਆਪਣੇ ਚੋਣ ਪ੍ਰਚਾਰ ਦੌਰਾਨ ਜਨ ਸਭਾਵਾਂ ਨੂੰ ਸੰਬੋਧਨ ਕਰਦਿਆਂ ਵੜਿੰਗ ਨੇ ਦਾਅਵਾ ਕੀਤਾ ਕਿ ਇਸ ਸਮੇਂ ਦੇਸ਼ ਵਿੱਚ 70 ਕਰੋੜ ਬੇਰੁਜ਼ਗਾਰ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਦੇਸ਼ ਵਿੱਚ ਬੇਰੁਜ਼ਗਾਰੀ ਪਿਛਲੇ 45 ਸਾਲਾਂ ਵਿੱਚ ਸਭ ਤੋਂ ਉੱਚੇ ਪੱਧਰ ’ਤੇ ਹੈ।
ਇਸ ਲੜੀ ਹੇਠ, ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ ਕੋਈ ਅਪਵਾਦ ਨਹੀਂ ਹੈ, ਸਗੋਂ ਸਭ ਤੋਂ ਵੱਧ ਪ੍ਰਭਾਵਿਤ ਹੈ ਅਤੇ ਇੱਥੋਂ ਦੇ ਲੱਖਾਂ ਨੌਜਵਾਨ ਆਪਣੀਆਂ ਕੀਮਤੀ ਜਾਇਦਾਦਾਂ ਵੇਚ ਕੇ ਦੂਜੇ ਦੇਸ਼ਾਂ ਵਿੱਚ ਜਾ ਰਹੇ ਹਨ।
ਸੂਬਾ ਕਾਂਗਰਸ ਪ੍ਰਧਾਨ ਨੇ ਭਾਜਪਾ ਆਗੂਆਂ ਨੂੰ ਯਾਦ ਦਿਵਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰ ਸਾਲ ਦੋ ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਜੋ ਅੰਕੜਾ ਹੁਣ ਤੱਕ 20 ਕਰੋੜ ਹੋ ਜਾਣਾ ਚਾਹੀਦਾ ਸੀ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇੰਨੀਆਂ ਨੌਕਰੀਆਂ ਦੇਣੀਆਂ ਤਾਂ ਦੂਰ, ਮੋਦੀ ਸਰਕਾਰ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ 30 ਲੱਖ ਅਸਾਮੀਆਂ ਨੂੰ ਪੈਂਡਿੰਗ ਰੱਖਿਆ ਹੈ। ਇਸ ਦੇ ਉਲਟ ਮੋਦੀ ਸਰਕਾਰ ਨੇ ਅਗਨੀਪਥ ਸਕੀਮ ਲਿਆ ਕੇ ਰੱਖਿਆ ਸੇਵਾਵਾਂ ਵਿੱਚ ਸ਼ਾਮਲ ਹੋਣ ਦੇ ਚਾਹਵਾਨ ਦੇਸ਼ ਭਰ ਦੇ ਲੱਖਾਂ ਨੌਜਵਾਨਾਂ ਦੇ ਸੁਪਨੇ ਚੂਰ-ਚੂਰ ਕਰ ਦਿੱਤੇ ਹਨ, ਜਿਸ ਤਹਿਤ ਹੁਣ ਨੌਜਵਾਨਾਂ ਨੂੰ ਸਿਰਫ਼ ਪੰਜ ਸਾਲ ਤੱਕ ਰੱਖਿਆ ਸੇਵਾਵਾਂ ਵਿੱਚ ਸੇਵਾ ਕਰਨ ਦੀ ਇਜਾਜ਼ਤ ਹੋਵੇਗੀ। ਜਿਸ ਵਿੱਚ ਸਭ ਤੋਂ ਵੱਧ ਪ੍ਰਭਾਵਤ ਪੰਜਾਬੀ ਨੌਜਵਾਨ ਹਨ, ਜੋ ਰੱਖਿਆ ਸੇਵਾਵਾਂ ਵਿੱਚ ਕੰਮ ਕਰਨਾ ਚਾਹੁੰਦੇ ਹਨ ਅਤੇ ਉਹ ਹੁਣ ਆਪਣੇ ਆਪ ਨੂੰ ਠੱਗਿਆ ਅਤੇ ਨਿਰਾਸ਼ ਮਹਿਸੂਸ ਕਰ ਰਹੇ ਹਨ, ਕਿਉਂਕਿ ਅਗਨੀਵੀਰ ਵਜੋਂ ਸ਼ਾਮਲ ਹੋਣ ਨਾਲ ਉਨ੍ਹਾਂ ਦਾ ਕਰੀਅਰ ਖ਼ਤਰੇ ਵਿੱਚ ਹੈ।
ਇਸ ਦੌਰਾਨ ਲੋਕਾਂ ਨੂੰ ਕਾਂਗਰਸ ਨੂੰ ਵੋਟ ਦੇਣ ਦੀ ਅਪੀਲ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸਿਰਫ਼ ਉਨ੍ਹਾਂ ਦੀ ਪਾਰਟੀ ਹੀ ਭਾਜਪਾ ਨੂੰ ਹਰਾ ਕੇ ਲੋਕਾਂ ਦੀ ਹਿਤੈਸ਼ੀ ਸਰਕਾਰ ਦੇਣ ਦੀ ਸਥਿਤੀ ਵਿੱਚ ਹੈ, ਜਿਹੜੀ ਲੋਕਾਂ ਦੇ ਅਨੁਕੂਲ ਹੋਵੇ ਅਤੇ ਲੋਕਾਂ ਵਿੱਚ ਜਾ ਕੇ ਕਿਸੇ ਤਰ੍ਹਾਂ ਦੀ ਵੰਡ ਜਾਂ ਪੱਖਪਾਤ ਨਾ ਕਰੇ ਤੇ ਸਿਰਫ ਉਨਾਂ ਦੀ ਭਲਾਈ ਵਾਸਤੇ ਕੰਮ ਕਰੇ।

See also  'ਤਾਰਕ ਮਹਿਤਾ ਕਾ ਉਲਟਾ ਚਸ਼ਮਾ' ਦੇ ਅਦਾਕਾਰ ਗੁਰਚਰਨ ਸਿੰਘ ਸੋਢੀ ਦੀ ਘਰ ਵਾਪਸੀ