ਸ਼ੀਤਲ ਅੰਗੁਰਾਲ ਨੇ ਕੀਤਾ ਹਾਈਕੋਰਟ ਦਾ ਰੁੱਖ

ਚੰਡੀਗੜ੍ਹ, 9 ਮਈ: ਕੁਝ ਦਿਨ ਪਹਿਲਾ ‘ਆਪ’ ਪਾਰਟੀ ਛੱਡ ਭਾਜਪਾ ‘ਚ ਸ਼ਮਾਲ ਹੋਏ ਜਲੰਧਰ ਪੱਛਮੀ ਵਿਧਾਇਕ ਸ਼ੀਤਲ ਅੰਗੁਰਾਲ ਹੁਣ ਪੰਜਾਬ ਸਰਕਾਰ ਖਿਲਾਫ਼ ਹਾਈਕੋਰਟ ਦਾ ਰੁੱਖ ਕੀਤਾ ਹੈ। ਅੰਗੁਰਾਲ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਇਕ ਪਟੀਸ਼ਨ ਦਾਖਲ ਕੀਤੀ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਜਦੋ ਤੋਂ ਉਹ ਭਾਜਪਾ ‘ਚ ਸ਼ਾਮਲ ਹੋਏ ਹਨ ਤੱਦ ਤੋਂ ਪੰਜਾਬ ਦੀ ‘ਆਪ’ ਸਰਕਾਰ ਉਨ੍ਹਾਂ ਖਿਲਾਫ਼ ਸਿਆਸੀ ਕਰਕੇ ਕਿਸੇ ਨਾ ਕਿਸੇ ਮਾਮਲੇ ‘ਚ ਫਸਾਉਣਾ ਚਾਹੁੰਦੀ ਹੈ।

ਹਰਦੀਪ ਸਿੰਘ ਬੁਟਰੇਲਾ ‘ਆਪ’ ਪਾਰਟੀ ‘ਚ ਸ਼ਾਮਲ, ਦੋ ਦਿਨ ਪਹਿਲਾ ਛੱਡੀ ਸੀ ਅਕਾਲੀ ਦਲ

ਜੇਕਰ ਸਰਕਾਰ ਉਨ੍ਹਾਂ ਖ਼ਿਲਾਫ਼ ਕੋਈ ਕਾਰਵਾਈ ਕਰਦੀ ਹੈ ਤਾਂ ਉਸ ਤੋਂ ਪਹਿਲਾਂ ਉਨ੍ਹਾਂ ਨੂੰ 15 ਦਿਨਾਂ ਦਾ ਨੋਟਿਸ ਦਿੱਤਾ ਜਾਵੇ। ਸਿੱਧੇ ਤੌਰ ਤੇ ਕਿਹਾ ਜਾਵੇ ਤਾਂ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਬਲੈਂਕੇਟ ਬੇਲ ਦੀ ਮੰਗ ਕੀਤੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਸ਼ੀਤਲ ਅੰਗੁਰਾਲ ਦੇ ਵਕੀਲਾਂ ਪ੍ਰਤੀਕ ਗੁਪਤਾ ਅਤੇ ਗਗਨਦੀਪ ਜੰਮੂ ਨੂੰ ਅਗਲੀ ਸੁਣਵਾਈ ‘ਤੇ ਠੋਸ ਜਾਣਕਾਰੀ ਦੇਣ ਲਈ ਕਿਹਾ ਹੈ ਕਿ ਉਸ ਨੂੰ ਕੀ ਅਤੇ ਕਿਸ ਤਰ੍ਹਾਂ ਦਾ ਖਤਰਾ ਹੈ। ਫਿਲਹਾਲ ਮਾਮਲੇ ਦੀ ਅਗਲੀ ਸੁਣਵਾਈ 15 ਮਈ ਨੂੰ ਹੋਵੇਗੀ।

See also  ਵੱਡੀ ਖਬਰ : ਰਾਜਪੁਰਾ ਨੇੜੇ ਟਕਰਾਈਆਂ ਦੋ ਟਰੇਨਾਂ, ਭਾਰੀ ਨੁਕਸਾਨ