ਸ੍ਰੋਮਣੀ ਅਕਾਲੀ ਦਲ ਬਚਾਉ ਲਹਿਰ ਦਾ ਅਗਾਜ 1 ਜੁਲਾਈ ਤੋਂ

ਸ੍ਰੀ ਅਕਾਲ ਤਖ਼ਤ ਸਾਹਿਬ ਨੂੰ 1 ਜੁਲਾਈ ਨੂੰ ਲਿਖਤੀ ਖਿਮਾਯਾਚਨਾ ਪੱਤਰ ਦਿੱਤਾ ਜਾਵੇਗਾ।

ਪਾਰਟੀ ਵਰਕਰਾਂ ਦੀ ਭਾਵਨਾ ਦੀ ਕਦਰ ਕਰਦੇ ਸੁਖਬੀਰ ਸਿੰਘ ਬਾਦਲ ਤਿਆਗ ਦੀ ਭਾਵਨਾ ਦਿਖਾਉਣ।

ਜਲੰਧਰ: ਸ਼੍ਰੋਮਣੀ ਅਕਾਲੀ ਦਲ ਜੋ ਪੰਥ ਅਤੇ ਪੰਜਾਬ ਦੀ ਭਲਾਈ ਲਈ ਹੋਂਦ ਵਿੱਚ ਆਇਆ ਸੀ ਨੇ ਦੇਸ਼ ਅਤੇ ਦੁਨੀਆਂ ਵਿੱਚ ਮਾਨਵੀ ਹੱਕਾਂ ਲਈ ਕੌਮ ਦੀ ਪੰਥਕ ਮਰਿਆਦਾ ਤੇ ਪੰਥਕ ਹਿੱਤਾਂ ਲਈ ਤੇ ਦੇਸ਼ ਵਿੱਚ ਫੈਡਰਲ ਢਾਂਚੇ ਲਈ ਸੰਘਰਸ਼ ਕਰਕੇ ਆਪਣੀ ਪਹਿਚਾਣ ਬਣਾਈ ਸੀ। ਲੋਕ ਹਿਤਾਂ ਲਈ ਤੇ ਪੰਜਾਬ ਦੀ ਭਲਾਈ ਲਈ ਸੰਘਰਸ਼ ਕਰਕੇ ਕਈ ਵਾਰ ਸੂਬੇ ਵਿੱਚ ਤੇ ਦੇਸ਼ ਵਿੱਚ ਸ਼੍ਰੋਮਣੀ ਅਕਾਲੀ ਦਲ ਨੇ ਰਾਜ ਕੀਤਾ। ਪਿਛਲੇ ਸਮੇਂ ਵਿੱਚ ਕਈ ਕੁਤਾਹੀਆਂ ਤੇ ਗਲਤ ਫੈਸਲਿਆਂ ਕਰਕੇ ਅੱਜ ਪਾਰਟੀ ਅਰਸ਼ ਤੋਂ ਫਰਸ ਤੇ ਪਹੁੰਚ ਗਈ ਹੈ ਅੱਜ ਦੀ ਹੋਈ ਇਕੱਤਰਤਾ ਵਿੱਚ ਪੰਜਾਬ ਅਤੇ ਪੰਥ ਦਰਦੀਆਂ ਨੇ ਡੂੰਘੀ ਵਿਚਾਰ ਚਰਚਾ ਕੀਤੀ ਅਤੇ ਭਵਿੱਖ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਬੁਲੰਦੀਆਂ ਤੇ ਲਿਜਾਣ ਲਈ “ਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ” ਦਾ 1 ਜੁਲਾਈ ਨੂੰ ਆਗਾਜ਼ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਕੀਤਾ ਜਾਵੇਗਾ। 1 ਜੁਲਾਈ ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ ਪਿਛਲੇ ਸਮੇਂ ਵਿੱਚ ਹੋਈਆਂ ਗਲਤੀਆਂ ਅਤੇ ਖਾਮੀਆਂ ਲਈ ਖਿਮਾਂਯਾਚਨਾ ਪੱਤਰ ਦਿੱਤਾ ਜਾਵੇਗਾ। ਅਰਦਾਸ ਕੀਤੀ ਜਾਵੇਗੀ ਤਾਂ ਕਿ ਅੱਗੇ ਤੋਂ ਕੋਈ ਕੁਤਾਹੀ ਨਾ ਹੋਵੇ ਉਸ ਦੀ ਸਮਰੱਥਾ ਤੇ ਸਮੱਤ ਗੁਰੂ ਸਾਹਿਬ ਸਾਨੂੰ ਆਪ ਬਖਸ਼ਣ। ਜਿਸ ਨਾਲ ਸ੍ਰੋਮਣੀ ਅਕਾਲੀ ਦਲ ਦੀ ਮੁੜ ਸੁਰਜੀਤੀ ਹੋ ਸਕੇ। 1 ਜੁਲਾਈ 2024 ਨੂੰ ਸ੍ਰੋਮਣੀ ਅਕਾਲੀ ਦਲ ਨਾਲ ਜੁੜੇ ਸਾਰੇ ਅਹੁੱਦੇਦਾਰ ਸਹਿਬਾਨ ਤੇ ਸ੍ਰੋਮਣੀ ਅਕਾਲੀ ਦਲ ਸਰਕਾਰ ਸਮੇਂ ਜੁੜੇ ਸਿੱਧੇ ਜਾਂ ਅਸਿੱਧੇ ਤੌਰ ਵਿਅਕਤੀ ਪਹੁੰਚ ਕੇ ਖਿਮਾਂਯਾਚਨਾ ਪੱਤਰ ਠੀਕ 11.15 ਵਜੇ ਅਰਦਾਸ ਕਰਕੇ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਦਫ਼ਤਰ ਦਿੱਤਾ ਜਾਵੇਗਾ।

ਪਿਛਲੇ ਸਾਲ ਘਨੌਰ ਹਲਕੇ ਵਿੱਚ ਹੜ੍ਹਾਂ ਕਾਰਨ ਹੋਈ ਤਬਾਹੀ ਤੋਂ ਮਾਨ ਸਰਕਾਰ ਨੇ ਕੋਈ ਸਬਕ ਨਾ ਸਿੱਖਿਆ।

ਇਹ ਵੀ ਮਹਿਸੂਸ ਕੀਤਾ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਦਾ ਆਮ ਲੋਕਾਂ ਨਾਲੋਂ ਸੰਪਰਕ ਖਤਮ ਹੋ ਰਿਹਾ ਸੀ ਜਿਸ ਨਾਲ ਲੋਕਾਂ ਵਿੱਚ ਨਿਰਾਸ਼ਤਾ ਪੈਦਾ ਹੋਈ ਤੇ ਲੋੜ ਹੈ ਸ਼੍ਰੋਮਣੀ ਅਕਾਲੀ ਦਲ ਤੋਂ ਦੂਰ ਹੋ ਗਏ ਲੋਕਾਂ ਨੂੰ ਮੁੜ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨ ਲਈ ਤੇ ਲੋਕਾਂ ਦਾ ਵਿਸ਼ਵਾਸ ਮੁੜ ਬਹਾਲ ਕਰਨ ਲਈ “ਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ” ਨੂੰ ਪ੍ਰਚੰਡ ਕੀਤਾ ਜਾਵੇਗਾ। ਇਸ ਇਕੱਤਰਤਾ ਵਿੱਚ ਇਹ ਵੀ ਵਿਚਾਰ ਕੀਤਾ ਗਿਆ ਕਿ ਕੋਈ ਨਿਰਪੱਖ ਰਾਜਨੀਤਿਕ ਤੇ ਧਾਰਮਿਕ ਸੁਮੇਲ ਵਾਲੀ ਸ਼ਖਸ਼ੀਅਤ ਨੂੰ ਅਗਵਾਈ ਕਰਨ ਲਈ ਅਪੀਲ ਕੀਤੀ ਜਾਵੇ ਅਤੇ ਤਾਂ ਕਿ ਪੰਥਕ ਏਜੰਡਾ ਤੈਅ ਕੀਤਾ ਜਾ ਸਕੇ ਤੇ ਲੋਕ ਦੀਆਂ ਇਛਾਵਾ ਤੇ ਖਰਾ ਉਤਰ ਸਕੀਏ। ਅੱਜ ਦੀ ਇਕੱਤਰਤਾ ਵਿੱਚ ਉਪਰੋਕਤ ਮਤਿਆਂ ਤੋਂ ਇਲਾਵਾ ਹੇਠ ਲਿਖੇ ਮਤੇ ਪਾਸ ਕੀਤੇ ਗਏ।
ਇਹ ਵੀ ਮਤਾ ਪਾਸ ਕੀਤਾ ਗਿਆ ਕਿ ਅੱਜ ਦੇ ਦਿਨ ਜੋ ਦੇਸ਼ ਵਿੱਚ ਸਮੇਂ ਦੀ ਹਕੂਮਤ ਵੱਲੋਂ ਐਮਰਜਂਸੀ ਲਗਾਈ ਗਈ ਸੀ ਉਸ ਦੀ ਸਰਬਸੰਮਤੀ ਨਾਲ ਨਿੰਦਾ ਕੀਤੀ ਜਾਂਦੀ ਹੈ । ਇਹ ਵੀ ਮਤਾ ਪਾਸ ਕੀਤਾ ਕਿ ਭਾਈ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਦੀ ਜ਼ੋਰਦਾਰ ਢੰਗ ਨਾਲ ਮੰਗ ਕੀਤੀ ਜਾਂਦੀ ਹੈ ਅਤੇ ਉਹਨਾਂ ਵਿਰੁੱਧ ਤੇ ਉਹਨਾਂ ਦੇ ਸਾਥੀਆਂ ਨੂੰ ਡਿਬਰੂਗੜ ਜੇਲ ਵਿੱਚ ਜਾਂ ਹੋਰ ਜੇਲ੍ਹਾਂ ਵਿੱਚ ਕੈਦ ਹਨ ਉਹਨਾਂ ਵਿਰੁੱਧ ਜੋ ਐਨਐਸਏ ਲਗਾਈ ਗਈ ਹੈ ਉਸ ਨੂੰ ਵੀ ਤੁਰੰਤ ਖਤਮ ਕਰਕੇ ਰਿਹਾਈ ਦੀ ਮੰਗ ਕੀਤੀ ਗਈ ਹੈ। ਇਹ ਵੀ ਮਤਾ ਪਾਸ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਬਣਾਈ ਗਈ ਝੂੰਦਾ ਕਮੇਟੀ ਦੀਆਂ ਸਿਫਾਰਸ਼ਾਂ ਨੂੰ ਲਾਗੂ ਨਾ ਕਰਨ ਤੇ ਨਿੰਦਾ ਕੀਤੀ ਅਤੇ ਉਹਨਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ਚੁਣੌਤੀਆਂ ਜਿੰਨਾਂ ਤੇ ਪਹਿਰਾ ਦਿੱਤਾ ਜਾਵੇਗਾ।

See also  ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੀ ਪੋਸਟ ਮੈਟ੍ਰਿਕ ਸਕਾਲਰਸ਼ਿਪ ਰਾਸ਼ੀ ਤੁਰੰਤ ਜਾਰੀ ਕਰੇ- ਐਡਵੋਕੇਟ ਧਾਮੀ

ਕੇਂਦਰ ਸਰਕਾਰ ਨੇ ਕਰਤਾ ਨਵਾਂ ਕਾਨੂੰਨ ਲਾਗੂ, ਸੀਨੀਅਰ ਪੱਤਰਕਾਰ ਨੇ ਦੱਸਿਆ ਕਾਨੂੰਨ ਦਾ ਅਸਲ ਸੱਚ

ਨੰਬਰ ਇੱਕ ਬੰਦੀ ਸਿੰਘਾਂ ਦੀ ਰਿਹਾਈ ਲਈ ਸੰਘਰਸ਼ ਕੀਤਾ ਜਾਵੇਗਾ
ਨੰਬਰ ਦੋ ਸਿੱਖ ਸੰਸਥਾਵਾਂ ਨੂੰ ਖੋਰਾ ਲੱਗਾ ਹੈ ਤੇ ਗੈਰ ਪੰਥਕ ਲੋਕਾਂ ਕੋਲੋਂ ਇਹਨਾਂ ਦਾ ਕੰਟਰੋਲ ਵਾਪਸ ਲੈਣ ਲਈ ਸੰਘਰਸ਼ ਕੀਤਾ ਜਾਵੇਗਾ।
ਨੰਬਰ ਤਿੰਨ ਪੰਜਾਬ ਦੇ ਪਾਣੀਆਂ ਨੂੰ ਬਚਾਉਣ ਲਈ ਤੇ ਮੌਜੂਦਾ ਜਲ ਸੰਕਟ ਦੇ ਹੱਲ ਕੱਢਣ ਲਈ ਯਤਨ ਕੀਤੇ ਜਾਣਗੇ।                                                                            ਨੰਬਰ ਚਾਰ ਪੰਜਾਬ ਦੀ ਆਰਥਿਕ ਮੰਦੀ ਜੋ ਪਿਛਲੇ ਲੰਬੇ ਸਮੇਂ ਤੋਂ ਹੋ ਰਹੀ ਹੈ ਉਸ ਬਾਰੇ ਵਿਚਾਰ ਵਟਾਂਦਰਾ ਕਰਕੇ ਆਪਣਾ ਬਣਦਾ ਯੋਗਦਾਨ ਪਾਇਆ ਜਾਵੇਗਾ।                        ਨੰਬਰ ਪੰਜ ਪੰਜਾਬ ਵਿੱਚ ਵੱਧ ਰਹੇ ਨਸ਼ਿਆਂ ਦੇ ਰੁਝਾਨ ਅਤੇ ਪੰਜਾਬ ਵਿੱਚ ਵੱਧ ਰਹੀ ਅਰਾਜਕਤਾ ਦੇ ਮਾਹੌਲ ਤੋਂ ਜੋ ਭੈਭੀਤ ਅਤੇ ਸਹਿਮ ਭਰੇ ਮਾਹੌਲ ਵਿੱਚ ਪੰਜਾਬ ਲੰਘ ਰਿਹਾ ਉਸ ਨੂੰ ਕਿਸ ਤਰੀਕੇ ਨਾਲ ਹੈ ਆਜਾਦ ਕੀਤਾ ਜਾ ਸਕਦਾ ਉਹਦੇ ਬਾਰੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਗਿਆ।

ਵਿਜੀਲੈਂਸ ਬਿਊਰੋ ਨੇ 1.55 ਕਰੋੜ ਰੁਪਏ ਦੇ ਗ਼ਬਨ ਦਾ ਕੀਤਾ ਪਰਦਾਫਾਸ਼

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਪਾਰਟੀ ਵਰਕਰਾਂ ਦੀ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ ਜੋ ਪਿਛਲੇ ਸਮੇਂ ਵਿੱਚ ਪਾਰਟੀ ਦੇ ਮਾੜੇ ਪ੍ਰਦਰਸ਼ਨ ਕਰਕੇ ਢਾਹ ਲੱਗੀ ਹੈ। ਪਾਰਟੀ ਪ੍ਰਧਾਨ ਨੂੰ ਤਿਆਗ ਦੀ ਭਾਵਨਾ ਦਿਖਾਉਂਦੇ ਹੋਏ ਲੋਕਾਂ ਦੀ ਭਾਵਨਾਵਾਂ ਦੀ ਕਦਰ ਕਰਨੀ ਚਾਹੀਦੀ ਹੈ। ਅੱਜ ਦੀ ਇਕੱਤਰਤਾ ਵਿੱਚ ਪਾਰਟੀ ਦੇ ਬਹੁਤ ਹੀ ਸੀਨੀਅਰ ਆਗੂ ਸ਼ਾਮਿਲ ਹੋਏ ਉੱਥੇ ਸ਼੍ਰੋਮਣੀ ਅਕਾਲੀ ਦਲ ਦੇ ਇਤਿਹਾਸ ਸਿਰਜਣ ਵਾਲੇ ਵੱਖ-ਵੱਖ ਪਰਿਵਾਰਾਂ ਵਿੱਚੋਂ ਮਾਸਟਰ ਤਾਰਾ ਸਿੰਘ ਦੇ ਪਰਿਵਾਰ ਵੱਲੋਂ ਬੀਬੀ ਕਿਰਨਜੀਤ ਕੌਰ, ਸੰਤ ਕਰਤਾਰ ਸਿੰਘ ਖਾਲਸਾ ਦੇ ਪਰਿਵਾਰ ਵਿੱਚੋਂ ਭਾਈ ਮਨਜੀਤ ਸਿੰਘ, ਤੁੜ ਪਰਿਵਾਰ ਵੱਲੋਂ ਸਰਦਾਰ ਸੁੱਚਾ ਸਿੰਘ ਛੋਟੇਪੁਰ, ਵਡਾਲਾ ਪਰਿਵਾਰ ਦੇ ਸਰਦਾਰ ਗੁਰਪ੍ਰਤਾਪ ਸਿੰਘ ਵਡਾਲਾ, ਬਰਨਾਲਾ ਪਰਿਵਾਰ ਵੱਲੋਂ ਗਗਨਜੀਤ ਸਿੰਘ ਬਰਨਾਲਾ ਵੱਲੋਂ ਟੌਹੜਾ ਪਰਿਵਾਰ ਵਿੱਚੋਂ ਹਰਿੰਦਰਪਾਲ ਸਿੰਘ ਟੌਹੜਾ, ਤਲਵੰਡੀ ਪਰਿਵਾਰ ਵੱਲੋਂ ਬੀਬੀ ਹਰਜੀਤ ਕੌਰ ਤਲਵੰਡੀ ਢੀਡਸਾ ਪਰਿਵਾਰ ਵੱਲੋਂ ਪਰਮਿੰਦਰ ਸਿੰਘ ਢੀਂਡਸਾ ਗਿਆਨੀ ਚੇਤ ਸਿੰਘ ਜੀ ਸਾਬਕਾ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਪਰਿਵਾਰ ਵੱਲੋਂ ਪਰਵਿੰਦਰ ਪਾਲ ਸਿੰਘ ਰਿਟਾਇਰ ਪੀਸੀਐਸ ਸਮੇਤ ਵੱਖ ਵੱਖ ਸਖਸ਼ੀਅਤਾਂ ਸ਼ਾਮਿਲ ਹੋਈਆਂ।

See also  ਪਾਕਿਸਤਾਨ ਵਿੱਚ ਪੰਜਾਬੀ ਬੋਲੀ ਦੇ ਅਲੰਬਰਦਾਰ : ਉਸਤਾਦ ਦਾਮਨ

15 ਸਾਲਾਂ ਤੋਂ ਬੰਦ ਪਿਆ ਡਲਹੌਜ਼ੀ ਸਥਿਤ ਪੰਜਾਬ ਦਾ ਇੱਕੋ-ਇੱਕ ਸਰਕਾਰੀ ਰੇਸ਼ਮ ਬੀਜ ਉਤਪਾਦਨ ਸੈਂਟਰ ਮਾਨ ਸਰਕਾਰ ਵੱਲੋਂ ਮੁੜ ਸ਼ੁਰੂ

ਇਹਨਾਂ ਤੋਂ ਇਲਾਵਾ ਸੀਨੀਅਰ ਲੀਡਰਸਿੱਪ ਜਿਸ ਵਿੱਚ ਇਸ ਸਮੇਂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਸੁਰਜੀਤ ਸਿੰਘ ਰੱਖੜਾ, ਬੀਬੀ ਜੰਗੀਰ ਕੌਰ, ਸਿਕੰਦਰ ਸਿੰਘ ਮਲੂਕਾ, ਪ੍ਰਮਿੰਦਰ ਸਿੰਘ ਢੀਡਸਾ, ਗੁਰਪ੍ਰਤਾਪ ਸਿੰਘ ਵਡਾਲਾ ਸਾਰੇ ਕੋਰ ਕਮੇਟੀ ਮੈਂਬਰ, ਸੰਤਾ ਸਿੰਘ ਉਮੈਦਪੁੱਰੀ, ਭਾਈ ਮਨਜੀਤ ਸਿੰਘ, ਬੀਬੀ ਸਤਵਿੰਦਰ ਕੌਰ ਧਾਲੀਵਾਲ, ਗਗਨਜੀਤ ਸਿੰਘ ਬਰਨਾਲਾ, ਸੁਰਿੰਦਰ ਸਿੰਘ ਭੁਲੇਵਾਲ ਰਾਠਾਂ ਹਲਕਾ ਇੰਨਚਾਰਜ ਤੇ ਸਾਰੇ ਸੀਨੀਅਰ ਮੀਤ ਪ੍ਰਧਾਨ , ਸੁੱਚਾ ਸਿੰਘ ਛੋਟੇਪੁੱਰ ਮੈਂਬਰ ਸਲਾਹਕਾਰ ਬੋਰਡ, ਚਰਨਜੀਤ ਸਿੰਘ ਬਰਾੜ ਸਿਆਸੀ ਸਕੱਤਰ ਹਲਕਾ ਇੰਨਚਾਰਜ, ਸਰਵਨ ਸਿੰਘ ਫਿਲੌਰ ਸਾਬਕਾ ਮੰਤਰੀ, ਜਸਟਿਸ ਨਿਰਮਲ ਸਿੰਘ, ਸੰਤ ਬਲਬੀਰ ਸਿੰਘ ਘੁੰਨਸ, ਸੁਖਵਿੰਦਰ ਸਿੰਘ ਔਲਖ, ਕਰਨੈਲ ਸਿੰਘ ਪੰਜੋਲੀ, ਹਰਿੰਦਰਪਾਲ ਸਿੰਘ ਚੰਦੂਮਾਜਰਾ ਹਲਕਾ ਇੰਨਚਾਰਜ ਸਨੌਰ, ਭੁਪਿੰਦਰ ਸਿੰਘ ਸ਼ੇਖੂਪੁੱਰ ਹਲਕਾ ਇੰਨਚਾਰਜ ਘਨੌਰ, ਜਸਪਾਲ ਸਿੰਘ ਚੱਠਾ ਹਲਕਾ ਇੰਨਚਾਰਜ ਪਟਿਆਲ਼ਾ ਦਿਹਾਤੀ, ਜਰਨੈਲ ਸਿੰਘ ਕਰਤਾਰਪੁੱਰ ਅਤੇ ਸੁਖਵਿੰਦਰ ਸਿੰਘ ਰਾਜਲਾ ਦੋਨੋ ਜਿਲਾ ਪ੍ਰਧਾਨ ਪਟਿਆਲ਼ਾ, ਤੇਜਿੰਦਰਪਾਲ ਸਿੰਘ ਸੰਧੂ, ਬੀਬੀ ਕਿਰਨਜੋਤ ਕੌਰ, ਬੀਬੀ ਪਰਮਜੀਤ ਕੌਰ ਲਾਡਰਾਂ, ਬੀਬੀ ਹਰਜੀਤ ਕੌਰ ਤਲਵੰਡੀ, ਬੀਬੀ ਸੁਰਿੰਦਰ ਕੌਰ ਦਿਆਲ, ਜਥੇਦਾਰ ਜਗਜੀਤ ਸਿੰਘ ਗਾਬਾ, ਹਰੀ ਸਿੰਘ ਪ੍ਰੀਤ ਟਰੈਕਟਰ, ਜਗਜੀਤ ਸਿੰਘ ਕੋਹਲੀ, ਹਰਿੰਦਰਪਾਲ ਸਿੰਘ ਟੌਹੜਾ, ਸੁਖਵੰਤ ਸਿੰਘ ਸਰਾਉ, ਸਤਵਿੰਦਰ ਸਿੰਘ ਢੱਟ, ਅਮਰਦੀਪ ਸਿੱਘ ਸੌਨੂੰ ਲਿਬੜਾ, ਮਿਠੂ ਸਿੰਘ ਕਾਹਨੇਕੇ, ਹਰਬੰਸ ਸਿੰਘ ਮੰਝਪੁੱਰ, ਰਣਧੀਰ ਸਿੰਘ ਰੱਖੜਾ, ਸਤਵਿੰਦਰ ਸਿੰਘ ਟੌਹੜਾ, ਟੋਨੀ ਭੱਠੇਵਾਲਾ, ਗੁਰਪ੍ਰੀਤ ਸਿੰਘ ਚੀਮਾਂ, ਪਰਮਿੰਦਰ ਸਿੰਘ ਪੰਨੂੰ, ਸੁੱਚਾ ਸਿੰਘ ਆਦਿ ਹਾਜ਼ਰ ਸਨ।