ਪੰਜਾਬ ਦੇ ਸਾਬਕਾ ਮੁੱਖ ਮੰਤਰੀ ਦੀ ਵਿਗੜੀ ਤਬੀਅਤ

ਪਟਿਆਲਾ, 18 ਮਈ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਤਬੀਅਤ ਕਾਫੀ ਨਾਸਾਜ ਚੱਲ ਰਹੀ ਹੈ। ਉਹ ਇਸ ਸਮੇਂ ਦਿੱਲੀ ਦੇ ਹਸਪਤਾਲ ਵਿੱਚ ਭਰਤੀ ਹਨ। ਇਸ ਖਬਰ ਦੀ ਜਾਣਕਾਰੀ ਉਹਨਾਂ ਦੀ ਪਤਨੀ ਅਤੇ ਪਟਿਆਲਾ ਤੋਂ ਭਾਜਪਾ ਦੀ ਲੋਕ ਸਭਾ ਉਮੀਦਵਾਰ ਪਰਨੀਤ ਕੌਰ ਵੱਲੋਂ ਸਾਂਝੀ ਕੀਤੀ ਗਈ ਹੈ।

ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ਨਾਲ ਜੁੜੀ ਵੱਡੀ ਖ਼ਬਰ

ਪਰਨੀਤ ਕੌਰ ਦਾ ਕਹਿਣਾ ਹੈ ਕਿ ਇਹ ਪਹਿਲੀ ਵਾਰ ਹੈ ਕਿ ਉਹਨਾਂ ਨੂੰ ਚੋਣਾਂ ਵਿੱਚ ਆਪਣੇ ਪਰਿਵਾਰ ਦੀ ਕਮੀ ਖਲ ਰਹੀ ਹੈ। ਉਹਨਾਂ ਦੇ ਪਰਿਵਾਰ ਨਾਲ ਪਿਛਲੇ ਕਈ ਦਿਨਾਂ ਤੋਂ ਹਾਦਸੇ ਹੋ ਚੁੱਕੇ ਹਨ। ਇਸ ਸਮੇਂ ਕੈਪਟਨ ਅਮਰਿੰਦਰ ਸਿੰਘ ਦਿੱਲੀ ਦੇ ਹਸਪਤਾਲ ਵਿੱਚ ਇਲਾਜ ਕਰਵਾ ਰਹੇ ਹਨ ਤੇ ਉਹਨਾਂ ਨਾਲ ਉਹਨਾਂ ਦਾ ਬੇਟਾ ਰਣਇੰਦਰ ਵੀ ਨਾਲ ਮੌਜੂਦ ਹੈ।

See also  ਪੰਜਾਬ ਸਰਕਾਰ ਵੱਲੋਂ ਅਧਿਆਪਕ ਦਿਵਸ 2023 ਮੌਕੇ ਸਨਮਾਨਤ ਕੀਤੇ ਜਾਣ ਵਾਲੇ 80 ਅਧਿਆਪਕਾਂ ਦੀ ਸੂਚੀ ਨੂੰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਪ੍ਰਵਾਨਗੀ